ਹਰਿਆਣਾ ਦੇ ਆਦਮਪੁਰ ਹਲਕੇ ਸਣੇ 6 ਸੂਬਿਆਂ ਦੀ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ; 3 ਨਵੰਬਰ ਨੂੰ ਪੈਣਗੀਆਂ ਵੋਟਾਂ : The Tribune India

ਹਰਿਆਣਾ ਦੇ ਆਦਮਪੁਰ ਹਲਕੇ ਸਣੇ 6 ਸੂਬਿਆਂ ਦੀ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ; 3 ਨਵੰਬਰ ਨੂੰ ਪੈਣਗੀਆਂ ਵੋਟਾਂ

ਨਾਮਜ਼ਦਗੀਆਂ 7 ਅਕਤੂਬਰ ਤੋਂ ਹੋਣਗੀਆਂ ਸ਼ੁਰੂ; 6 ਨਵੰਬਰ ਨੂੰ ਆਉਣਗੇ ਨਤੀਜੇ

ਹਰਿਆਣਾ ਦੇ ਆਦਮਪੁਰ ਹਲਕੇ ਸਣੇ 6 ਸੂਬਿਆਂ ਦੀ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ; 3 ਨਵੰਬਰ ਨੂੰ ਪੈਣਗੀਆਂ ਵੋਟਾਂ

ਦਿਨੇਸ਼ ਭਾਰਦਵਾਜ

ਚੰਡੀਗੜ੍ਹ, 3 ਅਕਤੂਬਰ

ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਦੇ ਆਦਮਪੁਰ ਹਲਕੇ ਸਮੇਤ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ  7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀ ਕਾਗਜ਼ 14 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਅਕਤੂਬਰ ਨੂੰ ਹੋਵੇਗੀ ਅਤੇ 17 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। 3 ਨਵੰਬਰ ਨੂੰ ਆਦਮਪੁਰ ਸਮੇਤ ਸਾਰੇ ਸੱਤ ਸਰਕਲਾਂ ਵਿੱਚ ਉਪ ਚੋਣ ਲਈ ਵੋਟਾਂ ਪੈਣਗੀਆਂ। ਚੋਣ ਨਤੀਜੇ 6 ਨਵੰਬਰ ਨੂੰ ਐਲਾਨੇ ਜਾਣਗੇ। ਹਾਲਾਂਕਿ ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸੱਤਾਂ ਸਰਕਲਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੱਸਣਯੋਗ ਹੈ ਕਿ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਸੀਟ ਇੱਥੋਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਰਹੇ ਕੁਲਦੀਪ ਬਿਸ਼ਨੋਈ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋ ਗਈ ਸੀ। ਬਿਸ਼ਨੋਈ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All