ਰੁਜ਼ਗਾਰ ਯੋਜਨਾਵਾਂ ਦਾ ਐਲਾਨ
ਨਵੀਂ ਦਿੱਲੀ: ਸਰਕਾਰ ਨੇ ਅੱਜ ਸੰਗਠਿਤ ਖੇਤਰ ’ਚ ਦਾਖਲ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਈਪੀਐੱਫਓ ਰਾਹੀਂ ਤਿੰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਰੁਜ਼ਗਾਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਲਿਆਂਦੀਆਂ ਗਈਆਂ ਇਨ੍ਹਾਂ ਯੋਜਨਾਵਾਂ ਲਈ ਕੁੱਲ 1.07 ਲੱਖ ਕਰੋੜ ਰੁਪਏ ਰੱਖੇ...
Advertisement
ਨਵੀਂ ਦਿੱਲੀ:
ਸਰਕਾਰ ਨੇ ਅੱਜ ਸੰਗਠਿਤ ਖੇਤਰ ’ਚ ਦਾਖਲ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਈਪੀਐੱਫਓ ਰਾਹੀਂ ਤਿੰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਰੁਜ਼ਗਾਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਲਿਆਂਦੀਆਂ ਗਈਆਂ ਇਨ੍ਹਾਂ ਯੋਜਨਾਵਾਂ ਲਈ ਕੁੱਲ 1.07 ਲੱਖ ਕਰੋੜ ਰੁਪਏ ਰੱਖੇ ਗਏ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਈਪੀਐੱਫਓ ’ਚ ਪਹਿਲੀ ਵਾਰ ਰਜਿਸਟਰਡ ਹੋਣ ਵਾਲੇ ਕਰਮਚਾਰੀਆਂ ਨੂੰ ਤਿੰਨ ਕਿਸ਼ਤਾਂ ’ਚ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ ਜੋ ਵੱਧ ਤੋਂ ਵੱਧ 15 ਹਜ਼ਾਰ ਰੁਪਏ ਹੋਵੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਯੋਗਤਾ ਹੱਦ ਇੱਕ ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਹੋਵੇਗੀ। -ਪੀਟੀਆਈ
Advertisement
Advertisement