ਅਲੀਗੜ੍ਹ (ਯੂਪੀ), 29 ਨਵੰਬਰ
ਪਿੰਡ ਦੇ ਤਿੰਨ ਨੌਜਵਾਨਾਂ ਵਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ 17 ਵਰ੍ਹਿਆਂ ਦੀ ਲੜਕੀ ਨੇ ਜ਼ਹਿਰ ਨਿਗਲ ਲਿਆ। ਉਹ ਨੋਇਡਾ ਦੇ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਇਸ ਮਾਮਲੇ ਵਿੱਚ ਉਦੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਪੀੜਤ ਪਰਿਵਾਰ ਨੇ ਦੋਸ਼ ਲਾਏ ਕਿ ਉਹ ਪਿਸਵਾ ਪੁਲੀਸ ਥਾਣੇ ਦੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਹਫ਼ਤਿਆਂ ਤੋਂ ਇੱਕ ਮੁਲਜ਼ਮ ਵਲੋਂ ਪਰਿਵਾਰ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਬੇਨਤੀਆਂ ਕਰਦੇ ਆ ਰਹੇ ਹਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਤਸ਼ੱਦਦ ਕਰਨਾ ਸ਼ਰੂ ਕਰ ਦਿੱਤਾ ਅਤੇ ਕੁਝ ਸਿਆਸੀ ਆਗੂਆਂ ਦੇ ਇਸ਼ਾਰੇ ’ਤੇ ਕੇਸ ਵਾਪਸ ਲੈਣ ਲਈ ਉਨ੍ਹਾਂ ’ਤੇ ਦਬਾਅ ਪਾਇਆ। ਪਰਿਵਾਰ ਵਲੋਂ 6 ਨਵੰਬਰ ਨੂੰ ਤਿੰਨਾਂ ਨੌਜਵਾਨਾਂ ਖ਼ਿਲਾਫ਼ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਹੇਠ ਕੇਸ ਦਰਜ ਕਰਾਇਆ ਗਿਆ ਸੀ। -ਪੀਟੀਆਈ