ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 6 ਅਪਰੈਲ
ਗੈਂਗਸਟਰ ਤੇ ਬਸਪਾ ਵਿਧਾਇਕ ਮੁਖਤਾਰ ਅੰਸਾਰੀ ਦੀ ਪਤਨੀ ਆਪਣੇ ਪਤੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਪੁੱਜ ਗਈ ਹੈ। ਅੰਸਾਰੀ ਦੀ ਪਤਨੀ ਨੇ ਸਰਵਉੱਚ ਅਦਾਲਤ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਉਸ ਦੇ ਪਤੀ ਨੂੰ ਰੂਪਨਗਰ (ਰੋਪੜ) ਦੀ ਜੇਲ੍ਹ ਤੋਂ ਬਾਂਦਾ ਜੇਲ੍ਹ ਤਬਦੀਲ ਕਰਨ ਮੌਕੇ ਯੂਪੀ ਪੁਲੀਸ ਵੱਲੋਂ ਫ਼ਰਜ਼ੀ ਮੁਕਾਬਲਾ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਹੈ। ਅੰਸਾਰੀ ਦੀ ਪਤਨੀ ਨੇ ਕਿਹਾ ਕਿ ਉਹਦੇ ਪਤੀ ਨੂੰ ਯੂਪੀ ਜੇਲ੍ਹ ’ਚ ਤਬਦੀਲ ਕਰਨ ਮੌਕੇ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਉਸ ਨੇ ਸਿਖਰਲੀ ਅਦਾਲਤ ਨੂੰ ਗੁਜ਼ਾਰਿਸ਼ ਕੀਤੀ ਕਿ ਯੂਪੀ ਜੇਲ੍ਹ ਵਿਚ ਵੀ ਉਹਦੇ ਪਤੀ ਨੂੰ ਮੁਕੰਮਲ ਸੁਰੱਖਿਆ ਦੇਣ ਲਈ ਹਦਾਇਤਾਂ ਕੀਤੀਆਂ ਜਾਣ ਤੇ ਕੇਸ ਦੀ ਨਿਰਪੱਖ ਸੁਣਵਾਈ ਯਕੀਨੀ ਬਣਾਈ ਜਾਵੇ।