ਬੰਗਲੌਰ, 10 ਦਸੰਬਰ
ਵਿਰੋਧੀ ਧਿਰ ਕਾਂਗਰਸ ਨੇ ਗਊ ਹੱਤਿਆ ਵਿਰੋਧੀ ਬਿੱਲ ਪਾਸ ਕਰਨ ਦੇ ਖ਼ਿਲਾਫ਼ ਅੱਜ ਕਰਨਾਟਕ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖ਼ਰੀ ਦਿਨ ਦੀ ਕਾਰਵਾਈ ਦਾ ਬਾਈਕਾਟ ਕੀਤਾ। ਹਾਲਾਂਕਿ ਸਪੀਕਰ ਨੇ ਉਨ੍ਹਾਂ ਨੂੰ ਕਾਰਵਾਈ ਵਿੱਚ ਹਿੱਸਾ ਲੈਣ ਲਈ ਵਾਰ ਵਾਰ ਅਪੀਲ ਕੀਤੀ। ਵਿਰੋਧੀ ਧਿਰ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਵਿਵਾਦਿਤ ਕਰਨਾਟਕ ਗਊ ਹੱਤਿਆ ਰੋਕੂ ਅਤੇ ਪਸ਼ੂ ਸੰਭਾਲ ਸਬੰਧੀ ਬਿੱਲ -2020 ਪਾਸ ਕੀਤਾ ਗਿਆ ਸੀ। ਇਸ ਮਗਰੋਂ ਵਿਰੋਧੀ ਧਿਰ ਦੇ ਆਗੂ ਸਿੱਧਾਰਮਈਆ ਨੇ ਐਲਾਨ ਕੀਤਾ ਸੀ ਕਿ ਉਹ ਵੀਰਵਾਰ ਨੂੰ ਇਸ ‘ਗ਼ੈਰਜਮਹੂਰੀ’ ਕਾਰਵਾਈ ਖ਼ਿਲਾਫ਼ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕਰਨਗੇ। -ਪੀਟੀਆਈ