ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਇੱਥੇ ਜੰਤਰ ਮੰਤਰ ’ਤੇ ਪ੍ਰਦਰਸ਼ਨ ਦੌਰਾਨ ਮੁਸਲਮਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦੇ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਬੁਲਾਰੇ ਤੇ ਪੇਸ਼ੇ ਵਜੋਂ ਵਕੀਲ ਅਸ਼ਿਵਨੀ ਉਪਾਧਿਆਏ ਸਣੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਨਵੀਂ ਦਿੱਲੀ ਪੁਲੀਸ ਦੇ ਡਿਪਟੀ ਕਮਿਸ਼ਨਰ ਦੀਪਕ ਯਾਦਵ ਨੇ ਕਿਹਾ, ‘‘ਬੜੌਦਾ ਬੈਂਕ ਨੇੜੇ ਇੱਕ ਪ੍ਰੋਗਰਾਮ ਦੌਰਾਨ ਭੜਕਾਊ ਨਾਅਰੇਬਾਜ਼ੀ ਕਰਨ ਦੇ ਮਾਮਲੇ ਵਿੱਚ ਕਨਾਟ ਪਲੇਸ ਥਾਣੇ ਵਿੱਚ ਕੇਸ ਦਰਜ ਕਰਨ ਮਗਰੋਂ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।’’ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਸ਼ਿਵਨੀ ਉਪਾਧਿਆਏ, ਪ੍ਰੀਤ ਸਿੰਘ, ਦੀਪਕ ਸਿੰਘ, ਦੀਪਕ ਕੁਮਾਰ, ਵਿਨੋਦ ਸ਼ਰਮਾ ਅਤੇ ਵਿਨੀਤ ਬਾਜਪਾਈ ਵਜੋਂ ਹੋਈ ਹੈ। -ਪੀਟੀਆਈ