ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੁਣਵਾਈ 24 ਨੂੰ
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸੁਣਾਈ ਗਈ ਸਜ਼ਾ ਖ਼ਿਲਾਫ਼ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ 24 ਸਤੰਬਰ ਤੱਕ ਟਾਲ ਦਿੱਤੀ ਹੈ। ਜਸਟਿਸ...
Advertisement
ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਸੁਣਾਈ ਗਈ ਸਜ਼ਾ ਖ਼ਿਲਾਫ਼ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਤੇ ਪਾਰਟੀ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ 24 ਸਤੰਬਰ ਤੱਕ ਟਾਲ ਦਿੱਤੀ ਹੈ। ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਵਿਜੈ ਬਿਸ਼ਨੋਈ ਦੇ ਬੈਂਚ ਨੇ ਅੱਜ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਕਿਉਂਕਿ ਸੀਬੀਆਈ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਨਾ ਹੋ ਸਕੇ। ਜੁਲਾਈ 2024 ’ਚ ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਖੋਖਰ ਦੀ ਰਾਹਤ ਸਬੰਧੀ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਸੀ। ਦਿੱਲੀ ਹਾਈ ਕੋਰਟ ਨੇ 2018 ’ਚ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਸੀ ਜਦਕਿ ਉਸ ਨੇ 2013 ’ਚ ਹੇਠਲੀ ਅਦਾਲਤ ਵੱਲੋਂ ਕੁਮਾਰ ਨੂੰ ਬਰੀ ਕੀਤੇ ਜਾਣ ਦਾ ਫ਼ੈਸਲਾ ਪਲਟ ਦਿੱਤਾ ਸੀ।
Advertisement
Advertisement