ਮੁੰਬਈ, 1 ਮਈ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮ ਨੇ ਅੱਜ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀ ਹਿਰਾਸਤ ’ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਅਨੁਜ ਥਾਪਨ (23) ਨੇ ਹਿਰਾਸਤ ਦੇ ਪਖਾਨੇ ਅੰਦਰ ਬੈੱਡਸ਼ੀਟ ਨਾਲ ਫਾਹਾ ਲੈ ਲਿਆ। ਉਸ ਨੂੰ ਸਰਕਾਰੀ ਜੀਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਪਨ ਨੂੰ ਪੰਜਾਬ ਤੋਂ ਸੋਨੂੰ ਕੁਮਾਰ ਬਿਸ਼ਨੋਈ ਦੇ ਨਾਲ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਕਥਿਤ ਤੌਰ ‘ਤੇ ਹਥਿਆਰ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।