ਨਵੀਂ ਦਿੱਲੀ: ਅਨੁਰਾਗ ਠਾਕੁਰ ਨੇ ਅੱਜ ਦੇਸ਼ ਦੇ 17ਵੇਂ ਖੇਡ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ ਵਾਅਦਾ ਕੀਤਾ ਕਿ ਉਹ ਭਾਰਤ ਨੂੰ ਖੇਡ ਦੇ ਖੇਤਰ ਵਿੱਚ ਵਧੀਆ ਸਥਾਪਤ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਅਜਿਹੇ ਸਮੇਂ ਇਹ ਅਹੁਦਾ ਸੰਭਾਲਿਆ ਹੈ, ਜਦੋਂ ਦੇਸ਼ ਦੇ ਖਿਡਾਰੀ ਓਲੰਪਿਕ ਖੇਡਾਂ ਲਈ ਆਖ਼ਰੀ ਪੜਾਅ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਖੇਡਾਂ ਵਿੱਚ ਅੱਗੇ ਲਿਜਾਣ ਲਈ ਕੌਮੀ ਖੇਡ ਮਹਾਸੰਘਾਂ, ਰਾਜਾਂ ਤੇ ਸਾਰੇ ਸਬੰਧਤ ਲੋਕਾਂ ਨੂੰ ਨਾਲ ਲੈ ਕੇ ਕੰਮ ਕਰਨਗੇ। ਕਿਰਨ ਰਿਜਿਜੂ ਦੇ ਸਮੇਂ ਜੋ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸੀ, ਉਨ੍ਹਾਂ ਨੂੰ ਜਾਰੀ ਰੱਖਿਆ ਜਾਵੇਗਾ। -ਪੀਟੀਆਈ