ਮੁੰਬਈ, 8 ਸਤੰਬਰ
ਸਾਲ 2020 ਵਿੱਚ ਵਿਵਾਦਿਤ ਟਵੀਟ ਕਰਨ ਕਾਰਨ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਅਦਾਕਾਰ ਕਮਾਲ ਖਾਨ ਜਿਸ ਨੂੰ ਕੇਆਰਕੇ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਦੇ ਪੁੱਤਰ ਨੇ ਆਪਣੇ ਪਿਤਾ ਨੂੰ ਛੱਡਣ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਕੁਝ ਲੋਕ ਉਸ ਦੇ ਪਿਤਾ ਦੀ ਹੱਤਿਆ ਕਰਨ ਲਈ ਉਨ੍ਹਾਂ ’ਤੇ ਤਸ਼ੱਦਦ ਕਰ ਰਹੇ ਹਨ। ਹਾਲ ਹੀ ਵਿੱਚ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੈ ਪਰ ਉਹ ਵਿਵਾਦਤ ਟਵੀਟ ਕਰਨ ਦੇ ਮਾਮਲੇ ਵਿੱਚ ਹਾਲੇ ਵੀ ਜੇਲ੍ਹ ਵਿੱਚ ਹੈ। ਕੇਆਰਕੇ ਦੇ ਪੁੱਤਰ ਨੇ ਟਵੀਟ ਕੀਤਾ ਕਿ ਕੁਝ ਲੋਕ ਉਸ ਦੇ ਪਿਤਾ ਦੀ ਹੱਤਿਆ ਲਈ ਉਨ੍ਹਾਂ ’ਤੇ ਤਸ਼ੱਦਦ ਕਰ ਰਹੇ ਹਨ। ਉਹ ਲੰਡਨ ਵਿੱਚ ਰਹਿੰਦਾ ਹੈ ਤੇ ਉਸ ਨੂੰ ਨਹੀਂ ਪਤਾ ਕਿ ਉਹ ਆਪਣੇ ਪਿਤਾ ਦੀ ਮਦਦ ਕਿਵੇਂ ਕਰੇ। ਉਸ ਨੇ ਅਭਿਸ਼ੇਕ ਬੱਚਨ, ਰਿਤੇਸ਼ ਦੇਸ਼ਮੁਖ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਉਸ ਦੇ ਪਿਤਾ ਦੀ ਜਾਨ ਬਚਾਉਣ ਦੀ ਅਪੀਲ ਕੀਤੀ। -ਏਐਨਆਈ