ਰੂਸੀ ਫੌਜ ’ਚ ਤਾਇਨਾਤ ਭਾਰਤੀਆਂ ਨੂੰ ਰਿਹਾਅ ਕਰਨ ਦੀ ਅਪੀਲ
ਭਾਰਤ ਨੇ ਅੱਜ ਕਿਹਾ ਕਿ ਹਾਲ ਦੇ ਮਹੀਨਿਆਂ ਵਿੱਚ ਹੋਈ ਭਰਤੀ ਦੇ ਮੱਦੇਨਜ਼ਰ, ਰੂਸੀ ਫੌਜ ਵਿੱਚ ਸੇਵਾ ਨਿਭਾਅ ਰਹੇ ਭਾਰਤੀ ਨਾਗਰਿਕਾਂ ਦੀ ਗਿਣਤੀ ਵਧ ਕੇ 44 ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਨੇ ਮਾਸਕੋ ਕੋਲ ਇਹ ਮਾਮਲਾ...
Advertisement
ਭਾਰਤ ਨੇ ਅੱਜ ਕਿਹਾ ਕਿ ਹਾਲ ਦੇ ਮਹੀਨਿਆਂ ਵਿੱਚ ਹੋਈ ਭਰਤੀ ਦੇ ਮੱਦੇਨਜ਼ਰ, ਰੂਸੀ ਫੌਜ ਵਿੱਚ ਸੇਵਾ ਨਿਭਾਅ ਰਹੇ ਭਾਰਤੀ ਨਾਗਰਿਕਾਂ ਦੀ ਗਿਣਤੀ ਵਧ ਕੇ 44 ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਨੇ ਮਾਸਕੋ ਕੋਲ ਇਹ ਮਾਮਲਾ ਉਠਾਇਆ ਹੈ ਅਤੇ ਉਨ੍ਹਾਂ ਨੂੰ ਰੂਸੀ ਫੌਜ ਵਿੱਚ ਭਾਰਤੀਆਂ ਦੀ ਭਰਤੀ ਬੰਦ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ, ‘‘ਪਿਛਲੇ ਕੁਝ ਮਹੀਨਿਆਂ ਵਿੱਚ, ਸਾਨੂੰ ਕਈ ਭਾਰਤੀ ਨਾਗਰਿਕਾਂ ਬਾਰੇ ਜਾਣਕਾਰੀ ਮਿਲੀ ਹੈ ਜਿਨ੍ਹਾਂ ਨੂੰ ਰੂਸੀ ਫੌਜ ਵਿੱਚ ਭਰਤੀ ਕੀਤਾ ਗਿਆ ਹੈ।’’ ਉਨ੍ਹਾਂ ਮੀਡੀਆ ਆਪਣੀ ਹਫ਼ਤਾਵਾਰੀ ਗੱਲਬਾਤ ਦੌਰਾਨ ਕਿਹਾ, ‘‘ਸਾਡੀ ਸਮਝ ਅਨੁਸਾਰ, ਇਸ ਸਮੇਂ 44 ਭਾਰਤੀ ਨਾਗਰਿਕ ਰੂਸੀ ਫੌਜ ਵਿੱਚ ਸੇਵਾ ਨਿਭਾਅ ਰਹੇ ਹਨ।’’
Advertisement
Advertisement
×

