ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਸੂਬਾ ਸਰਕਾਰਾਂ ਨੂੰ ਵਾਧੂ ਆਈਏਐੱਸ, ਆਈਪੀਐੱਸ ਅਤੇ ਆਈਐੱਫਐੱਸ ਅਫਸਰ ਕੇਂਦਰੀ ਡੈਪੂਟੇਸ਼ਨ ’ਤੇ ਭੇਜਣ ਦੀ ਅਪੀਲ ਕੀਤੀ ਅਤੇ ਨਾਲ ਹੀ ਨਿਕੰਮੇ ਤੇ ਭ੍ਰਿਸ਼ਟ ਮੁਲਾਜ਼ਮਾਂ ਨੂੰ ਨੱਥ ਪਾਉਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਇਹ ਅਪੀਲ ਸੂਬਿਆਂ/ਯੂਟੀਜ਼ ਦੇ ਪ੍ਰਿੰਸੀਪਲ ਸਕੱਤਰਾਂ ਦੀ ਸਾਲਾਨਾ ਕਾਨਫਰੰਸ ਦੌਰਾਨ ਕੀਤੀ ਗਈ। ਇਹ ਅਮਲੇ, ਆਮ ਪ੍ਰਸ਼ਾਸਨ ਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਸਬੰਧਿਤ ਕੰਮ-ਕਾਜ ਬਾਰੇ ਚਰਚਾ ਲਈ ਕਰਵਾਈ ਗਈ ਸੀ। -ਪੀਟੀਆਈ