ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 27 ਮਈ
ਕਰੋਨਾਵਾਇਰਸ ਦੇ ਫੈਲਾਅ ਕਾਰਨ ਕੇਂਦਰੀ ਸਿੱਖਿਆ ਵਿਭਾਗ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਦੇ ਮੱਦੇਨਜ਼ਰ ਕਈ ਵਿਦਿਆਰਥੀ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਆਨਲਾਈਨ ਜਾਂ ਆਫਲਾਈਨ ਢੰਗ ਨਾਲ ਵੀ ਕੀਤਾ ਜਾ ਸਕਦਾ ਹੈ। ਇਸ ਮੰਤਵ ਲਈ ਇਨਟਰਨਲ ਅਸੈਸਮੈਂਟ ਜਾਂ ਵਿਦਿਆਰਥੀਆਂ ਨੂੰ ਘਰਾਂ ਵਿੱਚ ਬਿਠਾ ਕੇ ਵੀ ਪ੍ਰੀਖਿਆ ਲਈ ਜਾ ਸਕਦੀ ਹੈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਤੋਂ ਬਾਅਦ ਹੁਣ ਸਟੂਡੈਂਟਸ ਇਸਲਾਮਿਕ ਆਰਗੇਨਾਈਜੇਸ਼ਨ ਆਫ ਇੰਡੀਆ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਪੱਤਰ ਲਿਖਿਆ ਹੈ ਕਿ ਜੇਕਰ ਪ੍ਰੀਖਿਆਵਾਂ ਲੈਣੀਆਂ ਵੀ ਹਨ ਤਾਂ ਓਪਨ ਬੁੱਕ ਤਕਨੀਕ ਰਾਹੀਂ ਅਤੇ ਵਿਦਿਆਰਥੀਆਂ ਨੂੰ ਘਰਾਂ ਵਿੱਚ ਬਿਠਾ ਕੇ ਪ੍ਰੀਖਿਆ ਲਈ ਜਾ ਸਕਦੀ ਹੈ।