Apple in India: ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼
ਐਪਲ ਦੇ ਭਾਰਤ ’ਚ ਵਿਸਥਾਰ ਨਾਲ ਅਮਰੀਕਾ ਵਿੱਚ ਨੌਕਰੀਆਂ ਘਟਣਗੀਆਂ: ਟਰੰਪ
Advertisement
ਦੋਹਾ, 15 ਮਈ
iPhone: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਵਪਾਰਕ ਗੋਲਮੇਜ਼ ਸਮਾਗਮ ਦੌਰਾਨ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ ਇਤਰਾਜ਼ ਜਤਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਭਾਰਤ ਵਿਚ ਆਪਣੇ ਨਿਰਮਾਣ ਕਾਰਜਾਂ ਦਾ ਵਿਸਥਾਰ ਨਾ ਕਰਨ, ਇਸ ਨਾਲ ਅਮਰੀਕਾ ਵਿਚ ਨੌਕਰੀਆਂ ’ਤੇ ਅਸਰ ਪਵੇਗਾ।
Advertisement
ਟਰੰਪ ਨੇ ਕਿਹਾ,‘ ਮੈਂ ਟਿਮ ਕੁੱਕ ਨੂੰ ਕਿਹਾ ਕਿ ਉਹ ਭਾਰਤ ਵਿਚ ਵਿਸਥਾਰ ਕਰਨ ਜਾ ਰਹੇ ਹਨ ਤੇ ਅਮਰੀਕਾ ਨੂੰ ਲਗਦਾ ਹੈ ਕਿ ਇਸ ਦੀ ਕੋਈ ਲੋੜ ਨਹੀਂ। ਅਸੀਂ ਨਹੀਂ ਚਾਹੁੰਦੇ ਕਿ ਉਹ ਭਾਰਤ ਵਿਚ ਵਿਸਥਾਰ ਕਰਨ। ਟਰੰਪ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਪਲ ਦੇ ਸੀਈਓ ਟਿਮ ਕੁੱਕ ਨੇ ਹਾਲ ਹੀ ਵਿਚ ਕਿਹਾ ਸੀ ਕਿ ਹੁਣ ਅਮਰੀਕਾ ਵਿਚ ਵਿਕਣ ਵਾਲੇ ਪੰਜਾਹ ਫੀਸਦੀ ਆਈਫੋਨ ਭਾਰਤ ਵਿਚ ਬਣਾਏ ਜਾ ਰਹੇ ਹਨ। ਏਜੰਸੀ
Advertisement