DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੇਂ ਆਈਫੋਨਾਂ ’ਚ ਸਰਕਾਰੀ ਐਪ ਪ੍ਰੀਲੋਡ ਕਰਨ ਸਬੰਧੀ ਹੁਕਮਾਂ ਦਾ ਵਿਰੋਧ ਕਰੇਗਾ ਐਪਲ

ਯੂਜ਼ਰਜ਼ ਨੂੰ ਸੰਚਾਰ ਸਾਥੀ ਐਪ ਡਿਲੀਟ ਕਰਨ ਜਾਂ ਰੱਖਣ ਦੀ ਖੁੱਲ੍ਹ: ਸਿੰਧੀਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰਾਂ
Advertisement

ਭਾਰਤ ਵਿਚ ਨਿਰਮਤ ਜਾਂ ਦਰਾਮਦ ਕੀਤੇ ਨਵੇਂ ਮੋਬਾਈਲ ਫੋਨਾਂ ਵਿਚ ਸੰਚਾਰ ਸਾਰਥੀ ਐਪ ਇਨਬਿਲਟ ਇੰਸਟਾਲ ਕੀਤੇ ਜਾਣ ਨੂੰ ਲੈ ਕੇ ਪਏ ਰੌਲੇ ਰੱਪੇ ਤੇ ਨਿਗਰਾਨੀ ਨਾਲ ਜੁੜੇ ਫਿਕਰਾਂ ਦਰਮਿਆਨ ਇਸ ਪੂਰੇ ਮਾਮਲੇ ਤੋਂ ਜਾਣੂ ਤਿੰਨ ਸੂਤਰਾਂ ਨੇ ਕਿਹਾ ਕਿ ਐਪਲ ਦੀ ਆਪਣੇ ਸਮਾਰਟਫੋਨਾਂ ਨੂੰ ਸਰਕਾਰੀ ਮਾਲਕੀ ਵਾਲੀ ਸਾਈਬਰ ਸੁਰੱਖਿਆ ਐਪ ਨਾਲ ਪ੍ਰੀਲੋਡ ਕਰਨ ਦੇ ਆਦੇਸ਼ ਦੀ ਪਾਲਣਾ ਕਰਨ ਦੀ ਯੋਜਨਾ ਕੋਈ ਯੋਜਨਾ ਨਹੀਂ ਹੈ। ਸੂਤਰਾਂ ਨੇ ਕਿਹਾ ਕਿ ਐਪਲ ਜਲਦੀ ਹੀ ਨਵੀਂ ਦਿੱਲੀ ਨੂੰ ਆਪਣੇ ਫਿਕਰਾਂ ਤੋਂ ਜਾਣੂ ਕਰਵਾਏਗਾ।

ਭਾਰਤ ਸਰਕਾਰ ਨੇ ਗੁਪਤ ਰੂਪ ਵਿਚ ਐਪਲ, ਸੈਮਸੰਗ ਅਤੇ ਸ਼ੀਓਮੀ ਸਮੇਤ ਮੋਬਾਈਲ ਫੋਨਾਂ ਦਾ ਨਿਰਮਾਣ ਕਰਨ ਵਾਲੀਆਂ ਹੋਰ ਕਈ ਕੰਪਨੀਆਂ ਨੂੰ 90 ਦਿਨਾਂ ਦੇ ਅੰਦਰ-ਅੰਦਰ ਆਪਣੇ ਫ਼ੋਨਾਂ ਵਿੱਚ ਸੰਚਾਰ ਸਾਥੀ, ਜਾਂ ਸੰਚਾਰ ਸਾਥੀ ਨਾਮਕ ਐਪ ਪ੍ਰੀਲੋਡ ਕਰਨ ਦਾ ਹੁਕਮ ਦਿੱਤਾ ਹੈ। ਇਸ ਐਪ ਦਾ ਉਦੇਸ਼ ਚੋਰੀ ਹੋਏ ਫ਼ੋਨਾਂ ਨੂੰ ਟਰੈਕ ਕਰਨਾ, ਉਨ੍ਹਾਂ ਨੂੰ ਬਲਾਕ ਕਰਨਾ ਅਤੇ ਇਨ੍ਹਾਂ ਦੀ ਦੁਰਵਰਤੋਂ ਨੂੰ ਰੋਕਣਾ ਹੈ। ਸਰਕਾਰ ਇਹ ਵੀ ਚਾਹੁੰਦੀ ਹੈ ਕਿ ਮੋਬਾਈਲ ਨਿਰਮਾਤਾ ਇਹ ਵੀ ਯਕੀਨੀ ਬਣਾਉਣ ਕਿ ਐਪ ਨੂੰ ਅਨਇੰਸਟਾਲ ਨਾ ਕੀਤਾ ਜਾ ਸਕੇ। ਰਾਇਟਰਜ਼ ਨੇ ਸੋਮਵਾਰ ਨੂੰ ਸਭ ਤੋਂ ਪਹਿਲਾਂ ਇਹ ਜਾਣਕਾਰੀ ਸਾਂਝੀ ਕੀਤੀ ਸੀ।

Advertisement

ਭਾਰਤ ਦੇ ਟੈਲੀਕਾਮ ਮੰਤਰਾਲੇ ਨੇ ਹਾਲਾਂਕਿ ਮਗਰੋਂ ਇਸ ਪੇਸ਼ਕਦਮੀ ਦੀ ਪੁਸ਼ਟੀ ਕਰਦਿਆਂ ਇਸ ਨੂੰ ਸਾਈਬਰ ਸੁਰੱਖਿਆ ਦੇ ‘ਗੰਭੀਰ ਖ਼ਤਰੇ’ ਦਾ ਮੁਕਾਬਲਾ ਕਰਨ ਲਈ ਇੱਕ ਸੁਰੱਖਿਆ ਉਪਾਅ ਦੱਸਿਆ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਆਸੀ ਵਿਰੋਧੀਆਂ ਅਤੇ ਨਿੱਜਤਾ ਦੇ ਸਮਰਥਕਾਂ ਨੇ ਇਸ ਕਦਮ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਲਈ ਭਾਰਤ ਦੇ 730 ਮਿਲੀਅਨ ਸਮਾਰਟਫੋਨਾਂ ਤੱਕ ਰਸਾਈ ਦਾ ਇੱਕ ਤਰੀਕਾ ਹੈ।

Advertisement

ਐਪਲ ਦੇ ਫ਼ਿਕਰਾਂ ਤੋਂ ਜਾਣੂ ਇਕ ਸੂਤਰ ਨੇ ਕਿਹਾ ਕਿ ਕੰਪਨੀ ਦੀ ਇਨ੍ਹਾਂ ਉਪਰੋਕਤ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੋਈ ਯੋਜਨਾ ਨਹੀਂ ਹੈ ਅਤੇ ਉਹ ਸਰਕਾਰ ਨੂੰ ਦੱਸਣਗੇ ਕਿ ਉਹ ਦੁਨੀਆ ਵਿੱਚ ਕਿਤੇ ਵੀ ਅਜਿਹੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਕਿਉਂਕਿ ਇਸ ਨਾਲ ਕੰਪਨੀ ਦੇ iOS ਈਕੋਸਿਸਟਮ ਲਈ ਕਈ ਤਰ੍ਹਾਂ ਦੇ ਨਿੱਜਤਾ ਤੇ ਸੁਰੱਖਿਆ ਨਾਲ ਜੁੜੇ ਮੁੱਦੇ ਉਠ ਖੜ੍ਹਨਗੇ। ਉਧਰ ਐਪਲ ਤੇ ਟੈਲੀਕਾਮ ਮੰਤਰਾਲੇ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਯੂਜ਼ਰਜ਼ ਨੂੰ ਸੰਚਾਰ ਸਾਥੀ ਐਪ ਡਿਲੀਟ ਕਰਨ ਜਾਂ ਰੱਖਣ ਦੀ ਖੁੱਲ੍ਹ: ਸਿੰਧੀਆ

ਨਵੀਂ ਦਿੱਲੀ(ਪੀਟੀਆਈ): ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਯੂਜ਼ਰਜ਼ ਨਵੇਂ ਮੋਬਾਈਨ ਫੋਨਾਂ ਵਿਚ ਇਨਬਿਲਟ ਆਉਦ ਵਾਲੇ ‘ਸੰਚਾਰ ਸਾਥੀ’ ਐਪ ਨੂੰ ਆਪੋ ਆਪਣੇ ਮੋਬਾਈਲਾਂ ’ਚੋਂ ਡਿਲੀਟ ਕਰ ਸਕਣਗੇ। ਸਿੰਧੀਆ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਚਾਰ ਸਾਥੀ ਐਪ ਨੂੰ ਰੱਖਣਾ ਹੈ ਜਾਂ ਡਿਲੀਟ ਕਰਨਾ ਹੈ, ਇਹ ਫੈਸਲਾ ਯੂਜ਼ਰਜ਼ ਕਰ ਸਕਣਗੇ। ਕੇਂਦਰੀ ਮੰਤਰੀ ਨੇ ਕਿਹਾ, ‘‘ਜੇ ਤੁਸੀਂ ਇਸ ਐਪ ਨੂੰ ਡਿਲੀਟ ਕਰਨਾ ਚਾਹੁੰਦੇ ਹੋ, ਤਾਂ ਇਸ ਨੂੰ ਡਿਲੀਟ ਕਰ ਦੇਣਾ। ਪਰ ਦੇਸ਼ ਵਿੱਚ ਹਰ ਕੋਈ ਨਹੀਂ ਜਾਣਦਾ ਕਿ ਇਹ ਐਪ ਧੋਖਾਧੜੀ ਅਤੇ ਚੋਰੀ ਤੋਂ ਬਚਾਉਣ ਲਈ ਬਣਾਇਆ ਗਿਆ ਹੈ।’’ ਕੇਂਦਰੀ ਸੰਚਾਰ ਮੰਤਰੀ ਨੇ ਕਿਹਾ ਕਿ, “ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਐਪ ਨੂੰ ਹਰ ਕਿਸੇ ਤੱਕ ਪਹੁੰਚਾਈਏ। ਜੇਕਰ ਤੁਸੀਂ ਇਸ ਨੂੰ ਡਿਲੀਟ ਕਰਨਾ ਚਾਹੁੰਦੇ ਹੋ, ਤਾਂ ਇਸ ਨੂੰ ਡਿਲੀਟ ਕਰ ਦੇਣਾ। ਜੇਕਰ ਤੁਸੀਂ ਇਸ ਨੂੰ ਨਹੀਂ ਵਰਤਣਾ ਚਾਹੁੰਦੇ, ਤਾਂ ਇਸ ਨੂੰ ਰਜਿਸਟਰ ਨਾ ਕਰੋ। ਜੇਕਰ ਤੁਸੀਂ ਇਸ ਨੂੰ ਰਜਿਸਟਰ ਕਰਦੇ ਹੋ, ਤਾਂ ਇਹ ਕਿਰਿਆਸ਼ੀਲ ਰਹੇਗਾ। ਜੇਕਰ ਤੁਸੀਂ ਇਸਨੂੰ ਰਜਿਸਟਰ ਨਹੀਂ ਕਰਦੇ, ਤਾਂ ਇਹ ਅਕਿਰਿਆਸ਼ੀਲ ਰਹੇਗਾ।”

Advertisement
×