ਨਵੀਂ ਦਿੱਲੀ: ਚੀਫ਼ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਕੇਂਦਰ ਸਰਕਾਰ ਨੂੰ ਪੰਜ ਜੱਜਾਂ ਨੂੰ ਤਰੱਕੀ ਦੇ ਕੇ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਗੁਹਾਟੀ ਤੇ ਤਿਲੰਗਾਨਾ ਸਥਿਤ ਹਾਈ ਕੋਰਟਾਂ ਦੇ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਨੇ ਤਿਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦਾ ਤਬਾਦਲਾ ਦਿੱਲੀ ਹਾਈ ਕੋਰਟ ਕਰਨ ਦੀ ਸਿਫਾਰਸ਼ ਕੀਤੀ ਹੈ। -ਪੀਟੀਆਈ