ਨਵੀਂ ਦਿੱਲੀ, 21 ਨਵੰਬਰ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਢਾ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾ ਵਿਨੋਦ ਤਾਵੜੇ ਨੂੰ ਆਪਣੀ ਟੀਮ ’ਚ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਬਿਹਾਰ ਦੇ ਰਿਤੂਰਾਜ ਸਿਨਹਾ ਅਤੇ ਝਾਰਖੰਡ ਦੀ ਆਸ਼ਾ ਲਾਕੜਾ ਨੂੰ ਕੌਮੀ ਸਕੱਤਰ ਬਣਾਇਆ ਗਿਆ ਹੈ, ਜਦਕਿ ਪੱਛਮੀ ਬੰਗਾਲ ਦੇ ਭਾਰਤੀ ਘੋਸ਼ ਅਤੇ ਸਾਬਕਾ ਕਾਂਗਰਸ ਨੇਤਾ ਸ਼ਹਿਜ਼ਾਦ ਪੂਨਾਵਾਲਾ ਨੂੰ ਰਾਸ਼ਟਰੀ ਬੁਲਾਰੇ ਬਣਾਇਆ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਐਤਵਾਰ ਨੂੰ ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕੀਤਾ ਗਿਆ।