ਨਿਆਂਇਕ ਅਧਿਕਾਰੀ ਰਮੇਸ਼ ਕੁਮਾਰੀ ਦੀ ਜੱਜ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ
ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਕੌਲਿਜੀਅਮ ਨੇ ਹਾਈ ਕੋਰਟ ਦੇ ਜੱਜ ਵਜੋਂ...
Advertisement
ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਇੱਕ ਨਿਆਂਇਕ ਅਧਿਕਾਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਬੀਆਰ ਗਵਈ ਦੀ ਅਗਵਾਈ ਹੇਠਲੇ ਤਿੰਨ ਮੈਂਬਰੀ ਕੌਲਿਜੀਅਮ ਨੇ ਹਾਈ ਕੋਰਟ ਦੇ ਜੱਜ ਵਜੋਂ ਰਮੇਸ਼ ਕੁਮਾਰੀ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ। ਕੌਲਿਜੀਅਮ ਵਿੱਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵਿਕਰਮ ਨਾਥ ਵੀ ਸ਼ਾਮਲ ਸਨ। ਕੌਲਿਜੀਅਮ ਨੇ ਅੱਜ ਹੋਈ ਇੱਕ ਮੀਟਿੰਗ ਵਿੱਚ ਇਸ ਸਬੰਧੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਸਬੰਧੀ ਇੱਕ ਮਤਾ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਸਾਂਝਾ ਕੀਤਾ ਗਿਆ ਸੀ।
Advertisement
Advertisement