ਸਿਹਤ ਕਰਮੀਆਂ ਦੀਆਂ 4245 ਅਸਾਮੀਆਂ ਭਰਨ ਦੀ ਪ੍ਰਵਾਨਗੀ

ਸਿਹਤ ਕਰਮੀਆਂ ਦੀਆਂ 4245 ਅਸਾਮੀਆਂ ਭਰਨ ਦੀ ਪ੍ਰਵਾਨਗੀ

ਚੰਡੀਗਡ਼੍ਹ ਵਿੱਚ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। -ਫੋਟੋ: ਪੀਟੀਆੲੀ

ਚਰਨਜੀਤ ਭੁੱਲਰ
ਚੰਡੀਗੜ੍ਹ, 30 ਜੂਨ 

ਪੰਜਾਬ ਮੰਤਰੀ ਮੰਡਲ ਨੇ ਕੋਵਿਡ-19 ਦਾ ਫੈਲਾਅ ਠੱਲ੍ਹਣ ਲਈ ਹੰਗਾਮੀ ਲੋੜਾਂ ਦੇ ਮੱਦੇਨਜ਼ਰ ਅੱਜ ਸਿਹਤ ਵਿਭਾਗ ਤੇ ਮੈਡੀਕਲ ਸਿੱਖਿਆ ਵਿਭਾਗ ’ਚ ਖਾਲੀ ਪਈਆਂ 4,245 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ  ਸਿਹਤ ਵਿਭਾਗ ’ਚ ਖਾਲੀ ਪਈਆਂ 3,954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 291 ਅਸਾਮੀਆਂ ਨੂੰ ਭਰਿਆ ਜਾਣਾ ਹੈ।    

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਮੰਤਰੀ ਮੰਡਲ ਦੀ ਮੁੱਖ ਮੰਤਰੀ ਦਫ਼ਤਰ ’ਚ ਹੋਈ ਮੀਟਿੰੰਗ ਦੌਰਾਨ ਇਨ੍ਹਾਂ ਅਸਾਮੀਆਂ ਨੂੰ ਪੜਾਅਵਾਰ ਭਰਨ ਦਾ ਫ਼ੈਸਲਾ ਹੋਇਆ। ਮੰਤਰੀ ਮੰਡਲ ਨੇ ਡਾਕਟਰਾਂ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਰਾਹੀਂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਕੋਵਿਡ-19 ਕਰਕੇ ਫੌਰੀ ਜ਼ਰੂਰਤ ਕਾਰਨ ਅਜਿਹਾ ਕੀਤਾ ਗਿਆ ਹੈ।  

ਮੰਤਰੀ ਮੰਡਲ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵਿਸ਼ੇਸ਼ ਚੋਣ ਕਮੇਟੀ ਵੱਲੋਂ ਵਾਕ-ਇਨ- ਇੰਟਰਵਿਊ ਰਾਹੀਂ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਕੀਤੀ ਜਾਣ ਵਾਲੀ ਭਰਤੀ ਨੂੰ ਵੀ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ ਆਊਟਸੋਰਸਿੰਗ ਦੇ ਆਧਾਰ ’ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉੱਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ ਪ੍ਰੰਤੂ ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ 3,954 ਅਸਾਮੀਆਂ ਵਿੱਚੋਂ 2,966 ਅਸਾਮੀਆਂ ਪਹਿਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜਦਕਿ ਬਾਕੀ 988 ਅਸਾਮੀਆਂ ਅਗਲੇ ਪੜਾਅ ਵਿੱਚ ਭਰੀਆਂ ਜਾਣਗੀਆਂ, ਜੋ 30 ਸਤੰਬਰ, 2020 ਨੂੰ ਖਾਲੀ ਹੋਣਗੀਆਂ। ਇਸੇ ਤਰ੍ਹਾਂ 2,966 ਅਸਾਮੀਆਂ ਵਿੱਚੋਂ 235 ਮੈਡੀਕਲ ਅਫਸਰ (ਜਨਰਲ), ਇਕ ਮੈਡੀਕਲ ਅਫਸਰ ਸਪੈਸ਼ਲਿਸਟ (ਮਾਈਕ੍ਰੋਬਾਇਓਲੌਜਿਸਟ), ਚਾਰ ਮੈਡੀਕਲ ਅਫਸਰ ਸਪੈਸ਼ਲਿਸਟ (ਸੋਸ਼ਲ ਪ੍ਰੀਵੈਂਟਿਵ ਮੈਡੀਸਨ), 35 ਮੈਡੀਕਲ ਅਫਸਰ (ਡੈਂਟਲ), 598 ਸਟਾਫ ਨਰਸਾਂ, 180 ਫਾਰਮਾਸਿਸਟ (ਫਾਰਮੇਸੀ ਅਫਸਰ), 600 ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਅਤੇ 200 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 139 ਰੇਡੀਓਗ੍ਰਾਫਰਜ਼, 44 ਡਾਇਲੇਸਿਸ ਟੈਕਨੀਸ਼ੀਅਨ, 116 ਓਪਰੇਸ਼ਨ ਥੀਏਟਰ ਐਸਿਸਟੈਂਟ, 14 ਈ.ਸੀ.ਜੀ. ਟੈਕਨੀਸ਼ੀਅਨ ਤੋਂ ਇਲਾਵਾ 800 ਵਾਰਡ ਅਟੈਂਡੈਂਟ ਦੀ ਭਰਤੀ ਕੀਤੀ ਜਾਵੇਗੀ। ਇਸੇ ਤਰ੍ਹਾਂ ਮੰਤਰੀ ਮੰਡਲ ਨੇ 30 ਸਤੰਬਰ, 2020 ਨੂੰ ਖਾਲੀ ਹੋਣ ਵਾਲੀਆਂ ਕੁੱਲ 988 ਅਸਾਮੀਆਂ ਵਿਰੁੱਧ 265 ਮੈਡੀਕਲ ਅਫਸਰ (ਜਨਰਲ), 323 ਮੈਡੀਕਲ ਅਫਸਰ ਸਪੈਸ਼ਲਿਸਟ, 302 ਫਾਰਮਾਸਿਸਟ (ਫ਼ਾਰਮੇਸੀ ਅਫਸਰ) ਅਤੇ 98 ਐੱਮ.ਐੱਲ.ਟੀ. (ਗ੍ਰੇਡ-2) ਦੀ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਵੱਲੋਂ ਉਨ੍ਹਾਂ ਜੂਨੀਅਰ ਰੈਜ਼ੀਡੈਂਟ ਡਾਕਟਰਾਂ ਨੂੰ ਸੀਨੀਅਰ ਰੈਜ਼ੀਡੈਂਟ (ਐਡਹਾਕ) ਡਾਕਟਰਾਂ ਵਜੋਂ ਉਨ੍ਹਾਂ ਵੱਲੋਂ ਦਿੱਤੇ ਬਾਂਡ ਅਨੁਸਾਰ ਇੱਕ ਸਾਲ ਲਈ ਰੱਖੇ ਜਾਣ ਵਾਸਤੇ ਪ੍ਰਵਾਨਗੀ ਦਿੱਤੀ, ਜਿਨ੍ਹਾਂ ਵੱਲੋਂ ਤਿੰਨ ਸਾਲ ਦੀ ਪੋਸਟ ਗਰੈਜੂਏਸ਼ਨ ਪਾਸ ਕਰ ਲਈ ਗਈ ਹੈ। ਕੈਬਨਿਟ ਵੱਲੋਂ ਵਿਭਾਗ ਦੁਆਰਾ 32 ਸਹਾਇਕ ਪ੍ਰੋਫੈਸਰਾਂ (ਐਨੇਸਥੀਜੀਆ) ਦੀ ਕੰਟਰੈਕਟ ਅਧਾਰ ’ਤੇ ਇਕ ਸਾਲ ਲਈ ਅਤੇ 7 ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਰੈਗੂਲਰ ਪੱਧਰ ’ਤੇ ਭਰਤੀ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਕ ਸਾਲ ਵਾਸਤੇ ਐਨੇਸਥੀਸੀਆ ਤਕਨੀਸ਼ੀਅਨਾਂ ਦੀਆਂ 20 ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਮੰਤਰੀ ਮੰਡਲ ਵੱਲੋਂ ਰੁਜ਼ਗਾਰ ਜਨਰੇਸ਼ਨ ਤੇ ਸਿਖਲਾਈ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਸਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਨੋਵਾ ਦਾ ਤੋਹਫ਼ਾ: ਆਪਣੇ ਬਿਠਾਏ ਬੇਗਾਨੇ ਭਜਾਏ

ਕੈਪਟਨ ਸਰਕਾਰ ਨੇ ਚੁੱਪ-ਚੁਪੀਤੇ ਹੀ ਆਪਣੇ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਨਵੀਆਂ ਗੱਡੀਆਂ ਦਾ ਤੋਹਫ਼ਾ ਦਿੱਤਾ ਹੈ ਜਦਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਝਾਕਦੇ ਰਹਿ ਗਏ ਹਨ, ਜਿਨ੍ਹਾਂ ਦੇ ਪੱਲੇ ਪੁਰਾਣੇ ਵਾਹਨ ਹਨ। ਇਸ ਕਾਰਨ ਖ਼ਫ਼ਾ ਹੋੲੇ ‘ਆਪ’ ਵਿਧਾਇਕਾਂ ਨੇ ਅੱਜ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਕੋਲ ਆਪਣਾ ਰੋਣਾ ਰੋਇਆ ਹੈ। ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਵੱਲੋਂ 15 ਨਵੀਆਂ ਇਨੋਵਾ ਗੱਡੀਆਂ ਦੀ ਖਰੀਦ ਕੀਤੀ ਗਈ ਹੈ ਅਤੇ ਪ੍ਰਤੀ ਗੱਡੀ ਕਰੀਬ 15 ਲੱਖ ਰੁਪਏ ਦਾ ਖਰਚਾ ਕੀਤਾ ਗਿਆ ਹੈ। ਜਨਵਰੀ 2020 ਵਿਚ ਮੁੱਖ ਮੰਤਰੀ ਦਫ਼ਤਰ ਲਈ ਸੱਤ ਇਨੋਵਾ ਗੱਡੀਆਂ ਦੀ ਖਰੀਦ ਕੀਤੀ ਗਈ ਸੀ। ਟਰਾਂਸਪੋਰਟ ਮੰਤਰੀ ਲਈ 28 ਲੱਖ ਰੁਪਏ ਦੀ ਨਵੀਂ ਫਾਰਚੂਨਰ ਗੱਡੀ ਖਰੀਦੀ ਗਈ ਸੀ। ਸੂਤਰ ਦੱਸਦੇ ਹਨ ਕਿ ਹੁਣ ਇੱਕ ਨਵੀਂ ਇਨੋਵਾ ਗੱਡੀ ਟਰਾਂਸਪੋਰਟ ਮੰਤਰੀ ਨੂੰ ਅਲਾਟ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਵੀ ਨਵੀਆਂ ਇਨੋਵਾ ਦਿੱਤੀਆਂ ਗਈਆਂ ਹਨ। ਇਹ ਗੱਡੀਆਂ ਸੁਰੱਖਿਆ ਵਾਹਨਾਂ ਵਜੋਂ ਦਿੱਤੀਆਂ ਗਈਆਂ ਹਨ। ਕੇਂਦਰੀ ਭਾਜਪਾ ਮੰਤਰੀ ਸੋਮ ਪ੍ਰਕਾਸ਼ ਨੂੰ ਵੀ ਨਵੀਂ ਗੱਡੀ ਦਿੱਤੀ ਗਈ ਹੈ। ਸੂਤਰ ਦੱਸਦੇ ਹਨ ਕਿ ਇੱਕ ਨਵੀਂ ਗੱਡੀ ਨਵਜੋਤ ਸਿੱਧੂ ਲਈ ਰਾਖਵੀਂ ਰੱਖੀ ਗਈ ਹੈ ਪ੍ਰੰਤੂ ਉਹ ਹਾਲੇ ਤੱਕ ਲੈ ਕੇ ਨਹੀਂ ਗਏ ਹਨ। ‘ਆਪ’ ਵਿੱਚੋਂ ਕਾਂਗਰਸ ’ਚ ਆਏ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਵੀ ਨਵੀਂ ਇਨੋਵਾ ਦਿੱਤੀ ਗਈ ਹੈ। ਸੂਤਰ ਦੱਸਦੇ ਹਨ ਕਿ ਜਦੋਂ ਗੱਡੀਆਂ ਦੀ ਖਰੀਦ ਕਰਨੀ ਸੀ ਤਾਂ ਉਦੋਂ ਟਰਾਂਸਪੋਰਟ ਵਿਭਾਗ ਨੇ ਕਾਂਗਰਸ ਦੇ ਸੱਤ, ‘ਆਪ’ ਦੇ ਸੱਤ ਅਤੇ ਅਕਾਲੀ ਭਾਜਪਾ ਦੇ ਤਿੰਨ ਵਿਧਾਇਕਾਂ ਲਈ ਇਨੋਵਾ ਖਰੀਦਣ ਦੀ ਤਜਵੀਜ਼ ਬਣਾਈ ਸੀ। ਹੁਣ ਸਿਰਫ਼ ‘ਆਪ’ ਦੇ ਅਮਨ ਅਰੋੜਾ ਨੂੰ ਹੀ ਨਵੀਂ ਗੱਡੀ ਦਿੱਤੀ ਗਈ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਅੱਜ ‘ਆਪ’ ਵਿਧਾਇਕ ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਗੁਰਮੀਤ ਸਿੰਘ ਮੀਤ ਹੇਅਰ ਨੇ ਮੀਟਿੰਗ ਕੀਤੀ ਅਤੇ ਗਿਲਾ ਜ਼ਾਹਰ ਕੀਤਾ। ਵਿਧਾਇਕ ਕੁਲਵੰਤ ਪੰਡੋਰੀ ਦਾ ਕਹਿਣਾ ਹੈ ਕਿ ਸਰਕਾਰ ਨੇ ਵਿਧਾਨ ਸਭਾ ’ਚ ਤਾਂ ਕਿਹਾ ਸੀ ਕਿ ‘ਆਪ’ ਵਿਧਾਇਕਾਂ ਲਈ ਗੱਡੀਆਂ ਲਈਆਂ ਜਾ ਰਹੀਆਂ ਹਨ ਪ੍ਰੰਤੂ ਸਰਕਾਰ ਨੇ ਗੱਡੀਆਂ ਆਪਣੇ ਵਿਧਾਇਕਾਂ ਨੂੰ ਦੇ ਦਿੱਤੀਆਂ ਹਨ। ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਵਿਧਾਇਕ ਮਨਜੀਤ ਬਿਲਾਸਪੁਰ ਦੀਆਂ ਗੱਡੀਆਂ ਦੀ ਹਾਲਤ ਖਸਤਾ ਹੋ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All