ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ : The Tribune India

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਲਈ ਵਧਾਈ; ਨਵੀਂ ਦਿੱਲੀ, ਅਹਿਮਦਾਬਾਦ ਅਤੇ ਛਤਰਪਤੀ ਸ਼ਿਵਾਜੀ ਟਰਮੀਨਸ-ਮੁੰਬਈ ਰੇਲਵੇ ਸਟੇਸ਼ਨਾਂ ਦੇ ਪੁਨਰਵਿਕਾਸ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ

ਨਵੀਂ ਦਿੱਲੀ, 28 ਸਤੰਬਰ

ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 4 ਫੀਸਦ ਦੀ ਦਰ ਨਾਲ ਮਹਿੰਗਾਈ ਭੱਤਾ ਤੇ ਰਾਹਤ ਦੀ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਮੀਡੀਆ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਿਸ਼ਤ ਪਹਿਲੀ ਜੁਲਾਈ 2022 ਤੋਂ ਲਾਗੂ ਹੋਵੇਗੀ।

ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਰਕਾਰ ਨੇ ਗਰੀਬਾਂ ਨੂੰ ਮੁਫ਼ਤ ਅਨਾਜ ਦੇਣ ਸਬੰਧੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਮਤਲਬ ਦਸੰਬਰ, 2022 ਤੱਕ ਵਧਾ ਦਿੱਤੀ ਹੈ। ਇਸ ’ਤੇ 44,700 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸੇ ਦੌਰਾਨ ਕੇਂਦਰੀ ਮੰਤਰੀ ਮੰਡਲ ਨੇ 10,000 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਦਿੱਲੀ, ਅਹਿਮਦਾਬਾਦ ਅਤੇ ਛਤਰਪਤੀ ਸ਼ਿਵਾਜੀ ਟਰਮੀਨਸ-ਮੁੰਬਈ ਰੇਲਵੇ ਸਟੇਸ਼ਨਾਂ ਦੇ ਪੁਨਰਵਿਕਾਸ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All