ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਮੁਕਾਬਲੇ ਦੌਰਾਨ ਫੌਜ ਦਾ ਜਵਾਨ ਸ਼ਹੀਦ

ਜੰਮੂ, 24 ਅਪਰੈਲ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ’ਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ...
ਸੰਕੇਤਕ ਫੋਟੋ।
Advertisement

ਜੰਮੂ, 24 ਅਪਰੈਲ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿਚ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ’ਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ ਤੇ ਇਸ ਦੌਰਾਨ ਡੂਡੂ-ਬਸੰਤਗੜ੍ਹ ਖੇਤਰ ਵਿਚ ਗੋਲੀਬਾਰੀ ਸ਼ੁਰੂ ਹੋ ਗਈ।

Advertisement

ਵ੍ਹਾਈਟ ਨਾਈਟ ਕੋਰ ਨੇ ਐਕਸ ’ਤੇ ਕਿਹਾ, ‘‘ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਜੰਮੂ-ਕਸ਼ਮੀਰ ਪੁਲੀਸ ਨਾਲ ਅੱਜ ਊਧਮਪੁਰ ਦੇ ਬਸੰਤਗੜ੍ਹ ਖੇਤਰ ਵਿਚ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ ਗਿਆ, ਇਸ ਦੌਰਾਨ ਭਿਆਨਕ ਗੋਲੀਬਾਰੀ ਹੋਈ।’’ ਫੌਜ ਨੇ ਕਿਹਾ, ‘‘ਸਾਡੇ ਇਕ ਬਹਾਦਰ ਨੂੰ ਸ਼ੁਰੂਆਤੀ ਮੁਕਾਬਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਬਾਅਦ ਵਿਚ ਡਾਕਟਰੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ।" ਉਨ੍ਹਾਂ ਕਿਹਾ ਕਿ ਮੌਕੇ ਤੋਂ ਆਖਰੀ ਰਿਪੋਰਟਾਂ ਆਉਣ ਤੱਕ ਕਾਰਵਾਈ ਅਜੇ ਵੀ ਜਾਰੀ ਸੀ। -ਪੀਟੀਆਈ

Advertisement
Tags :
Punjabi Newspunjabi news updatePunjabi Tribuneudhampur firing