ਕੁਪਵਾੜਾ ’ਚ ਡਿਊਟੀ ਦੌਰਾਨ ਫੌਜੀ ਜਵਾਨ ਸ਼ਹੀਦ
ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਇਕ ਫੌਜੀ ਜਵਾਨ ਸ਼ਹੀਦ ਹੋ ਗਿਆ। ਫੌਜ ਨੇ ਅੱਜ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਕੁਪਵਾੜਾ ਜ਼ਿਲ੍ਹੇ ਵਿੱਚ ਅਪਰੇਸ਼ਨਲ ਡਿਊਟੀ ਕਰਦੇ...
Advertisement
ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਇਕ ਫੌਜੀ ਜਵਾਨ ਸ਼ਹੀਦ ਹੋ ਗਿਆ। ਫੌਜ ਨੇ ਅੱਜ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਕੁਪਵਾੜਾ ਜ਼ਿਲ੍ਹੇ ਵਿੱਚ ਅਪਰੇਸ਼ਨਲ ਡਿਊਟੀ ਕਰਦੇ ਸਮੇਂ ਬਹਾਦਰ ਹਵਲਦਾਰ ਇਕਬਾਲ ਅਲੀ ਦੇ ਸਰਵਉੱਚ ਬਲੀਦਾਨ ਦਾ ਚਿਨਾਰ ਕੋਰ ਸਨਮਾਨ ਕਰਦੀ ਹੈ। ਉਸ ਦੀ ਹਿੰਮਤ ਅਤੇ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।’’ ਫੌਜ ਨੇ ਕਿਹਾ ਕਿ ਚਿਨਾਰ ਦੇ ਯੋਧੇ, ਸੈਨਿਕ ਦੀ ਬਹਾਦਰੀ ਅਤੇ ਬਲੀਦਾਨ ਨੂੰ ਸਲਾਮ ਕਰਦੇ ਹਨ। ਫੌਜ ਨੇ ਕਿਹਾ, ‘‘ਅਸੀਂ ਪੀੜਤ ਪਰਿਵਾਰ ਨਾਲ ਇਕਜੁੱਟਤਾ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਾਂ।’’ -ਪੀਟੀਆਈ
Advertisement
Advertisement