ਸ੍ਰੀਨਗਰ, 27 ਅਕਤੂਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 26 ਅਕਤੂਬਰ ਨੂੰ ਸ਼ੁਰੂ ਹੋਈ ਇਕ ਅਤਿਵਾਦ ਵਿਰੋਧੀ ਕਾਰਵਾਈ ਦੌਰਾਨ ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਲਸ਼ਕਰ-ਏ-ਤਇਬਾ ਦੇ ਇਕ ਸਥਾਨਕ ਅਤਿਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਕ ਪਾਕਿਸਤਾਨੀ ਮੂਲ ਦੇ ਅਤਿਵਾਦੀ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਇਸੇ ਦੌਰਾਨ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਅਤਿਵਾਦੀ ਹਲਾਕ ਹੋ ਗਿਆ। ਇਹ ਮੁਕਾਬਲਾ ਕੁਲਗਾਮ ਜ਼ਿਲ੍ਹੇ ਵਿੱਚ ਕੌਸਰਨਾਗ ਦੇ ਆਮ ਇਲਾਕੇ ਵਿੱਚ ਪੈਂਦੇ ਆਸਥਾਨ ਮਾਰਗ ’ਤੇ ਹੋਇਆ। -ਆਈਏਐੱਨਐੱਸ/ਪੀਟੀਆਈ