ਮੁੰਬਈ: ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਬਾਂਬੇ ਹਾਈ ਕੋਰਟ ’ਚ ਅਰਜ਼ੀ ਦਿੰਦਿਆਂ ਸਾਲ 2018 ਦੇ ਖ਼ੁਦਕੁਸ਼ੀ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕਰਨ ਤੇ ਅਗਲੀ ਕਾਰਵਾਈ ਲਈ ਸਟੇਅ ਮੰਗੀ ਹੈ। ਇਸ ਅਰਜ਼ੀ ਮੁਤਾਬਕ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਜਿਨ੍ਹਾਂ ਸੂਬੇ ਦੀ ਸੀਆਈਡੀ ਨੂੰ ਮੁੜ ਜਾਂਚ ਦੇ ਹੁਕਮ ਦਿੱਤੇ ਸਨ, ਕੋਲ ਅਜਿਹਾ ਕਰਨ ਦੀ ਤਾਕਤ ਨਹੀਂ ਹੈ ਕਿਉਂਕਿ ਰਾਏਗੜ੍ਹ ਜ਼ਿਲ੍ਹੇ ਵਿੱਚ ਅਲੀਬਾਗ ਪੁਲੀਸ ਵੱਲੋਂ ਕੀਤੀ ਗਈ ਜਾਂਚ ਪਿਛਲੇ ਸਾਲ ਬੰਦ ਕਰ ਦਿੱਤੀ ਗਈ ਸੀ। ਆਪਣੀ ਅਰਜ਼ੀ ’ਚ ਗੋਸਵਾਮੀ ਨੇ ਮਾਮਲੇ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
-ਪੀਟੀਆਈ