ਨਵੀਂ ਦਿੱਲੀ, 10 ਨਵੰਬਰ
ਸੁਪਰੀਮ ਕੋਰਟ ਦੇ ਵੈਕੇਸ਼ਨ ਬੈਂਚ ਵੱਲੋਂ ਕਥਿਤ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਬੁੱਧਵਾਰ ਨੂੰ ਕੀਤੀ ਜਾਵੇਗੀ। ਬੰਬੇ ਹਾਈ ਕੋਰਟ ਨੇ ਲੰਘੇ ਦਿਨ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ 9 ਨਵੰਬਰ ਦੇ ਆਪਣੇ ਆਦੇਸ਼ ਵਿਚ ਕਿਹਾ ਸੀ ਕਿ ਗੋਸਵਾਮੀ ਨੂੰ ਨਿਯਮਤ ਜ਼ਮਾਨਤ ਲਈ ਸੈਸ਼ਨ ਕੋਰਟ ਵਿਚ ਪਹੁੰਚ ਕਰਨੀ ਚਾਹੀਦੀ ਹੈ। ਉਸ ਨੇ ਸੈਸ਼ਨ ਅਦਾਲਤ ਵਿੱਚ ਪਹਿਲਾਂ ਹੀ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ’ਤੇ ਅਜੇ ਤੱਕ ਸੁਣਵਾਈ ਨਹੀਂ ਕੀਤੀ ਗਈ। -ਪੀਟੀਆਈ