ਨਵੀਂ ਦਿੱਲੀ, 20 ਜਨਵਰੀ
ਕਾਂਗਰਸ ਨੇ ਬੁੱਧਵਾਰ ਨੂੰ ‘ਰਿਪਬਲਿਕ ਟੀਵੀ’ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵੱਟਸਐਪ ਗੱਲਬਾਤ ਦੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੀ ਫੌਜ ਅਤੇ ਸੁਰੱਖਿਆ ਨਾਲ ਜੁੜੀ ਜਾਣਕਾਰੀ ਲੀਕ ਕਰਨਾ ਦੇਸ਼-ਵਿਰੋਧੀ ਕੰਮ ਅਤੇ ‘ਦੇਸ਼ਧ੍ਰੋਹ’ ਹੈ ਅਤੇ ਉਹ ਇਹ ਮੁੱਦਾ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਚੁੱਕਣਗੇ ।ਪਾਰਟੀ ਦੇ ਸੀਨੀਅਰ ਨੇਤਾਵਾਂ ਏਕੇ ਐਂਟਨੀ, ਸੁਸ਼ੀਲ ਕੁਮਾਰ ਸ਼ਿੰਦੇ, ਗੁਲਾਮ ਨਬੀ ਆਜ਼ਾਦ ਅਤੇ ਸਲਮਾਨ ਖੁਰਸ਼ੀਦ ਨੇ ਇਸ ਵਿਸ਼ੇ ’ਤੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਇਹ ਵੀ ਕਿਹਾ ਕਿ ਸਰਕਾਰ ਵਿੱਚ ਉਪਰਲੇ ਅਹੁਦਿਆਂ ’ਤੇ ਬੈਠੇ ਕੁਝ ਲੋਕਾਂ ਬਾਲਾਕੋਟ ਹਵਾਈ ਹਮਲੇ ਵਰਗੇ ਅਹਿਮ ਅਪਰੇਸ਼ਨਾਂ ਦੀ ਜਾਣਕਾਰੀ ਹੁੰਦੀ ਹੈ ਤੇ ਹੁਣ ਇਹ ਪਤਾ ਲਗਾਇਆ ਜਾਵੇ ਕਿ ਇਹ ਸੰਵੇਦਨਸ਼ੀਲ ਜਾਣਕਾਰੀ ਕਿਵੇਂ ਲੀਕ ਹੋਈ।