ਲਖਨਊ, 22 ਅਗਸਤ
ਇੱਥੋਂ ਦੀ ਇੱਕ ਅਦਾਲਤ ਨੇ ਰੱਦ ਕੀਤੇ ਪ੍ਰੋਗਰਾਮ ਦੀਆਂ ਟਿਕਟਾਂ ਦੇ ਕਥਿਤ ਪੈਸੇ ਨਾ ਮੋੜਨ ਦੇ ਮਾਮਲੇ ਵਿੱਚ ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਐਡੀਸ਼ਨਲ ਚੀਫ ਜੁਡੀਸ਼ੀਲ ਮੈਜਿਸਟ੍ਰੇਟ ਸ਼ਾਂਤਨੂੰ ਤਿਆਗੀ ਦੀ ਅਦਾਲਤ ਇਸ ਮਾਮਲੇ ’ਤੇ ਹੁਣ 30 ਸਤੰਬਰ ਨੂੰ ਸੁਣਵਾਈ ਕਰੇਗੀ। ਇਸੇ ਅਦਾਲਤ ਵੱਲੋਂ ਪਿਛਲੇ ਸਾਲ ਨਵੰਬਰ ਵਿੱਚ ਸਪਨਾ ਚੌਧਰੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਹਾਲਾਂਕਿ, ਉਸ ਨੇ ਬਾਅਦ ਵਿੱਚ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈ ਲਈ ਸੀ। ਉਨ੍ਹਾਂ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ। ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਈ ਅਤੇ ਨਾ ਹੀ ਉਸ ਦੇ ਵਕੀਲ ਵੱਲੋਂ ਛੋਟ ਦੀ ਕੋਈ ਅਪੀਲ ਦਾਇਰ ਕੀਤੀ ਗਈ। ਇਸ ਲਈ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ।