ਰਾਇਗੜ੍ਹ, 27 ਅਕਤੂਬਰ
ਛੱਤੀਸਗੜ੍ਹ ਦੇ ਸਾਰਨਗੜ੍ਹ-ਭਿਲਾਈਗੜ੍ਹ ਜ਼ਿਲ੍ਹੇ ਵਿੱਚ ਇੱਕ ਜਣੇ ਨੂੰ ਆਪਣੇ ਘਰ ਵਿੱਚ ਪਾਕਿਸਤਾਨ ਦਾ ਕੌਮੀ ਝੰਡਾ ਲਹਿਰਾਉਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਪੁਲੀਸ ਵੱਲੋਂ ਕਾਬੂ ਮੁਲਜ਼ਮ ਦੀ ਪਛਾਣ ਮੁਸ਼ਤਾਕ ਖਾਨ (52) ਵਜੋਂ ਹੋਈ ਹੈੈ। ਅਧਿਕਾਰੀਆਂ ਅਨੁਸਾਰ ਮੰਗਲਵਾਰ ਸ਼ਾਮ ਨੂੰ ਪੁਲੀਸ ਨੂੰ ਸ਼ਿਕਾਇਤ ਮਿਲੀ ਸੀ ਕਿ ਸਾਰੀਆ ਇਲਾਕੇ ਦੇ ਅਟਲ ਚੌਕ ਵਿੱਚ ਮੁਸ਼ਤਾਕ ਨੇ ਆਪਣੇ ਘਰ ਵਿੱਚ ਪਾਕਿਸਤਾਨ ਦਾ ਕੌਮੀ ਝੰਡਾ ਲਹਿਰਾਇਆ ਹੋਇਆ ਹੈ। ਮੁਲਜ਼ਮ ਖ਼ਿਲਾਫ਼ ਇੰਡੀਅਨ ਪੀਨਲ ਕੋਡ ਸੈਕਸ਼ਨ 153ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਗਰੋਂ ਕੁਝ ਸਥਾਨਕ ਭਾਜਪਾ ਆਗੂਆਂ ਨੇ ਥਾਣੇ ਅੱਗੇ ਧਰਨਾ ਦੇ ਕੇ ਮੁਲਜ਼ਮ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। -ਪੀਟੀਆਈ