ਬਲੀਆ (ਉੱਤਰ ਪ੍ਰਦੇਸ਼), 31 ਅਗਸਤ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬਾਰੇ ਸੋਸ਼ਲ ਮੀਡੀਆ ’ਤੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹੇਠ ਇੱਥੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਨਰਹੀ ਥਾਣੇ ਅਧੀਨ ਪੈਂਦੇ ਪਿੰਡ ਕੋਟ ਮਝਾਰੀਆ ਵਾਸੀ ਸੁਰੇਂਦਰ ਯਾਦਵ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਯਾਦਵ ਨੇ ਸੋਮਵਾਰ ਟਵਿੱਟਰ ’ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਨਰਹੀ ਥਾਣਾ ਇੰਚਾਰਜ ਪੰਨੇ ਲਾਲ ਨੇ ਦੱਸਿਆ ਕਿ ਆਲ ਇੰਡੀਆ ਕਸ਼ੱਤਰੀ ਮੰਚ ਦੇ ਇੰਚਾਰਜ ਬ੍ਰਿਜੇਸ਼ ਸਿੰਘ ਨੇ ਇਸ ਸਬੰਧੀ ਮੰਗਲਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਪੰਨੇ ਲਾਲ ਮੁਤਾਬਕ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਯਾਦਵ ਖ਼ਿਲਾਫ਼ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। -ਪੀਟੀਆਈ