ਕੁਸ਼ੀਨਗਰ (ਯੂਪੀ), 13 ਅਗਸਤ
ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਪੁਲੀਸ ਨੇ ਆਪਣੇ ਘਰ ’ਤੇ ਪਾਕਿਸਤਾਨੀ ਝੰਡਾ ਲਹਿਰਾਉਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਧੀਕ ਐੱਸਪੀ ਰਿਤੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਤਾਰੀਆ ਸੁਜਾਨ ਪੁਲੀਸ ਥਾਣੇ ਅਧੀਨ ਪੈਂਦੇ ਪਿੰਡ ਵੇਦੂਪਰ ਮੁਸਤਕੀਲ ਵਿੱਚ ਇੱਕ ਘਰ ’ਤੇ ਪਾਕਿਸਤਾਨੀ ਝੰਡਾ ਲਹਿਰਾਉਣ ਦੀ ਸੂਚਨਾ ਮਿਲੀ, ਜਿਸ ਦੇ ਤੁਰੰਤ ਬਾਅਦ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਝੰਡਾ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਲਮਾਨ (21) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਝੰਡਾ ਬਣਾਉਣ ਵਾਲੀ ਉਸ ਦੀ ਰਿਸ਼ਤੇਦਾਰ ਸ਼ਹਿਨਾਜ਼ (22) ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਸਲਮਾਨ ਨਾਲ ਝੰਡਾ ਲਹਿਰਾਉਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਉਸ ਦੇ ਇੱਕ ਹੋਰ ਰਿਸ਼ਤੇਦਾਰ ਇਮਰਾਨ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ