ਧਾਰਾ 370: ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹਣ ਲਈ ਕੇਂਦਰ ਸਰਕਾਰ ਦੀ ਆਲੋਚਨਾ : The Tribune India

ਧਾਰਾ 370: ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਮਹਿਬੂਬਾ ਨੂੰ ਮਾਰਚ ਕੱਢਣ ਤੋਂ ਪੁਲੀਸ ਨੇ ਰੋਕਿਆ; ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ

ਧਾਰਾ 370: ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਵਿੱਚ ਹਿੱਸਾ ਲੈਂਦੀ ਹੋਈ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ। -ਫੋਟੋ: ਪੀਟੀਆਈ

ਸ੍ਰੀਨਗਰ, 5 ਅਗਸਤ

ਨੈਸ਼ਨਲ ਕਾਨਫਰੰਸ ਅਤੇ ਪੀਪਲਜ਼ ਡੈਮੋਕਰੈਟਿਕ ਪਾਰਟੀ ਨੇ ਤਿੰਨ ਸਾਲ ਪਹਿਲਾਂ ਅੱਜ ਦੇ ਦਿਨ ਹੀ ਜੰਮੂ ਕਸ਼ਮੀਰ ਦੇ ਲੋਕਾਂ ਤੋਂ ਉਨ੍ਹਾਂ ਦਾ ਵਿਸ਼ੇਸ਼ ਦਰਜਾ ਖੋਹਣ ਲਈ ਕੇਂਦਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਆਪਣੇ ਹਮਾਇਤੀਆਂ ਨਾਲ ਪਾਰਟੀ ਦਫ਼ਤਰ ਤੋਂ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮਹਿਬੂਬਾ ਅਤੇ ਉਨ੍ਹਾਂ ਦੀ ਪਾਰਟੀ ਦੇ ਸਮਰਥਕਾਂ ਨੇ ‘ਕਾਲੇ ਦਿਨ ਕਾ ਕਾਲਾ ਕਾਨੂੰਨ ਵਾਪਸ ਲੋ’ ਦੇ ਨਾਅਰੇ ਲਗਾਏ। ਅਗਸਤ 2019 ’ਚ ਕੇਂਦਰ ਨੇ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਸੀ ਅਤੇ ਸੰਵਿਧਾਨ ਦੀ ਧਾਰਾ 370 ਤਹਿਤ ਮਿਲੀਆਂ ਸਹੂਲਤਾਂ ਨੂੰ ਮਨਸੂਖ ਕਰ ਦਿੱਤਾ ਸੀ। ਜੰਮੂ ਕਸ਼ਮੀਰ ਪੁਨਰਗਠਨ ਬਿੱਲ 5 ਅਗਸਤ, 2019 ’ਚ ਰਾਜ ਸਭਾ ’ਚ ਪੇਸ਼ ਕੀਤਾ ਗਿਆ ਸੀ ਤੇ ਉਸੇ ਦਿਨ ਇਹ ਪਾਸ ਹੋ ਗਿਆ ਸੀ ਜਦਕਿ ਲੋਕ ਸਭਾ ’ਚ ਇਸ ਨੂੰ ਅਗਲੇ ਦਿਨ ਪ੍ਰਵਾਨਗੀ ਮਿਲੀ ਸੀ। ਪੀਡੀਪੀ ਮੁਖੀ ਨੇ ਟਵਿੱਟਰ ’ਤੇ ਕਿਹਾ ਕਿ ਭਾਜਪਾ ਦੇ ਜੰਮੂ ਕਸ਼ਮੀਰ ਪ੍ਰਤੀ ਨਾਪਾਕ ਇਰਾਦਿਆਂ ਦਾ ਖ਼ੁਲਾਸਾ ਹੋ ਗਿਆ ਹੈ ਤੇ ਦਮਨ ਤੇ ਡਰ ਵਾਲਾ ਮਾਹੌਲ ਹੁਣ ਦੇਸ਼ ਦੇ ਬਾਕੀ ਹਿੱਸਿਆਂ ’ਚ ਵੀ ਫੈਲਾਇਆ ਜਾ ਰਿਹਾ ਹੈ। ‘ਅਸਹਿਮਤੀ ਦੇ ਸੁਰਾਂ ਨੂੰ ਦਬਾਉਣ ਲਈ ਕੇਂਦਰ ਵੱਲੋਂ ਆਪਣੀਆਂ ਪਾਲਤੂ ਏਜੰਸੀਆਂ ਤੇ ਦਹਿਸ਼ਤੀ ਕਾਨੂੰਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।’ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲਾ ਨੇ ਕਿਹਾ ਕਿ ਪਾਰਟੀ ਕਾਨੂੰਨੀ ਤੇ ਸੰਵਿਧਾਨਕ ਤਰੀਕਿਆਂ ਨਾਲ ਸੰਘਰਸ਼ ਜਾਰੀ ਰੱਖੇਗੀ। ਸੀਪੀਐੱਮ ਆਗੂ ਐੱਮ ਵੀ ਤਰੀਗਾਮੀ ਨੇ ਕਿਹਾ ਕਿ ਉਹ ਜੰਮੂ ਕਸ਼ਮੀਰ ਦੇ ਰੁਤਬੇ ਨੂੰ ਬਹਾਲ ਰੱਖਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਭਾਜਪਾ ਦੇ ਜੰਮੂ ਕਸ਼ਮੀਰ ਮਾਮਲਿਆਂ ਦੇ ਇੰਚਾਰਜ ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਮਗਰੋਂ ਵਾਦੀ ਅਤਿਵਾਦ ਮੁਕਤ ਹੋ ਗਈ ਹੈ। -ਪੀਟੀਆਈ

ਜੰਮੂ ਕਸ਼ਮੀਰ ਨਵੀਆਂ ਪੁਲਾਂਘਾਂ ਪੁੱਟ ਰਿਹੈ: ਮਨੋਜ ਸਿਨਹਾ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਲੈਫ਼ਟੀਨੈਂਟ ਜਨਰਲ ਮਨੋਜ ਸਿਨਹਾ ਨੇ ਕਿਹਾ ਹੈ ਕਿ ਤਿੰਨ ਸਾਲ ਪਹਿਲਾਂ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਰੱਦ ਕੀਤੇ ਜਾਣ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ਹਰੇਕ ਸੈਕਟਰ ’ਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਵਾਦੀ ਦਾ ਨੌਜਵਾਨ ਪਥਰਾਅ ਦੀ ਬਜਾਏ ਸਮਾਰਟ ਫੋਨ ’ਤੇ ਕੰਮ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ’ਚ ਨਵਾਂ ਭਰੋਸਾ ਪੈਦਾ ਹੋਇਆ ਹੈ ਜਿਸ ਦਾ ਨਤੀਜਾ ਇਹ ਹੈ ਕਿ ਪਿਛਲੇ ਸੱਤ ਮਹੀਨਿਆਂ ’ਚ ਜੰਮੂ ਕਸ਼ਮੀਰ ’ਚ 1.10 ਕਰੋੜ ਸੈਲਾਨੀ ਆ ਚੁੱਕੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All