ਸ੍ਰੀਨਗਰ, 14 ਸਤੰਬਰ
ਸਾਬਕਾ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ ਕਿ ਧਾਰਾ 370 ਜੰਮੂ ਕਸ਼ਮੀਰ ਦੇ ਵਿਕਾਸ ਵਿੱਚ ਅੜਿੱਕਾ ਨਹੀਂ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਸ ਵੇਲੇ ਸੂਬੇ ਨੇ 30 ਸੂਚਕ ਅੰਕ ’ਤੇ ਕੌਮੀ ਔਸਤ ਨਾਲੋਂ ਵਧੀਆ ਕਾਰਗੁਜ਼ਾਰੀ ਦਿਖਾਈ ਸੀ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਕਦੇ ਵੀ ਧਾਰਾ 370 ਬਹਾਲ ਕਰਨ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ, ਬਲਕਿ ਇਹ ਕਿਹਾ ਸੀ ਕਿ ਇਹ ਪ੍ਰਕਿਰਿਆ ਸਮਾਂ ਲੈ ਸਕਦੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਇਸ ਨੂੰ ਤੁਰੰਤ ਬਹਾਲ ਕਰ ਸਕਦੇ ਹਨ। ਆਜ਼ਾਦ ਨੇ ਕਿਹਾ, ‘‘ਧਾਰਾ 370 ਕੋਈ ਅੜਿੱਕਾ ਨਹੀਂ ਸੀ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਮੈਂ ਤਿੰਨ ਸ਼ਿਫਟਾਂ ’ਚ ਕੰਮ ਕਰਨ ਦੀ ਪ੍ਰਣਾਲੀ ਸ਼ੁਰੂ ਕੀਤੀ ਸੀ, ਹਫ਼ਤੇ ’ਚ ਛੇ ਦਿਨ ਵਿਧਾਨ ਸਭਾ ਬੈਠਦੀ ਸੀ, ਸੜਕਾਂ ਬਣੀਆਂ, ਸਕੂਲਾਂ ਤੇ ਕਾਲਜਾਂ ਦਾ ਨੈੱਟਵਰਕ ਬਣਾਇਆ ਗਿਆ ਅਤੇ ਵਾਤਾਵਰਨ ਸਬੰਧੀ ਮਨਜ਼ੂਰੀਆਂ ਦਿੱਤੀਆਂ ਗਈਆਂ।’’ -ਪੀਟੀਆਈ