DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Arunachal Pradesh ਭਾਰਤ ਦਾ ਅਟੁੱਟ ਹਿੱਸਾ: CP RadhaKrishnan

ਉਪ ਰਾਸ਼ਟਰਪਤੀ ਨੇ ਉੱਤਰ-ਪੂਰਬੀ ਖੇਤਰ ਨੂੰ ਦੇਸ਼ ਦੇ ਵਿਕਾਸ ਦਾ ਮੁੱਖ ਇੰਜਣ ਦੱਸਿਆ

  • fb
  • twitter
  • whatsapp
  • whatsapp
featured-img featured-img
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਈਟਾਨਗਰ ਵਿੱਚ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ ਕਿਹਾ ਕਿ ਅਰੁਣਾਚਲ ਪ੍ਰਦੇਸ਼ ਭਾਰਤ ਦੀ ਏਕਤਾ ਦਾ ਅਟੁੱਟ ਹਿੱਸਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਐਕਟ ਈਸਟ’ ਨੀਤੀ ਤੋਂ ਮਿਲੀ ਗਤੀ ਕਾਰਨ ਉੱਤਰ-ਪੂਰਬੀ ਖੇਤਰ ਦੇਸ਼ ਦੇ ਵਿਕਾਸ ਦਾ ਮੁੱਖ ਇੰਜਣ ਬਣ ਕੇ ਉਭਰ ਰਿਹਾ ਹੈ।

ਇੱਥੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬਾ ਭਾਰਤੀ ਸਰਹੱਦਾਂ ਦਾ ‘ਮਾਣਮੱਤਾ ਪਹਿਰੇਦਾਰ’ ਹੈ ਅਤੇ ਇਸ ਦਾ ਵਿਕਾਸ ਦੇਸ਼ ਦੀ ਤਰੱਕੀ ਨਾਲ ਜੁੜਿਆ ਹੋਇਆ ਹੈ। ਅਰੁਣਾਚਲ ਪ੍ਰਦੇਸ਼ ਸੱਭਿਆਚਾਰਕ ਪੱਖੋਂ ਖ਼ੁਸ਼ਹਾਲ ਸੂਬਾ ਹੈ ਅਤੇ ਇਸ ’ਚ ‘ਅਨੰਤ ਸੰਭਾਵਨਾਵਾਂ’ ਹਨ। ਰਾਧਾਕ੍ਰਿਸ਼ਨਨ ਨੇ ਕਿਹਾ ਕਿ ਕੇਂਦਰ ਸਰਕਾਰਾਂ ਨੇ ਸਮੇਂ-ਸਮੇਂ ’ਤੇ ਉੱਤਰ-ਪੂਰਬੀ ਖੇਤਰ ਦੇ ਵਿਕਾਸ ਨੂੰ ਲਗਾਤਾਰ ਵਧ ਤਰਜੀਹ ਦਿੱਤੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਐਕਟ ਈਸਟ’ ਨੀਤੀ ਅਤੇ ਉੱਤਰ-ਪੂਰਬ ਦੇ ਅੱਠ ਰਾਜਾਂ ਨੂੰ ‘ਅਸ਼ਟ ਲਕਸ਼ਮੀ’ ਦੱਸਣਾ ਇਸ ਖੇਤਰ ਦੀਆਂ ਵੱਡੀਆਂ ਸੰਭਾਵਨਾਵਾਂ ਨੂੰ ਦਰਸਾਉਂਦਾ ਹੈ। ਉੱਤਰ ਪੂਰਬੀ ਖੇਤਰ ਦੇਸ਼ ਦੀ ਵਿਕਾਸ ਯਾਤਰਾ ’ਚ ਅਹਿਮ ਚਾਲਕ ਵਜੋਂ ਉਭਰ ਰਿਹਾ ਹੈ।’’

Advertisement

ਉਪ ਰਾਸ਼ਟਰਪਤੀ ਨੇ ਕਿਹਾ ਕਿ ਇਸ ਸਾਲ ਦੇ ਕੇਂਦਰੀ ਬਜਟ ਵਿੱਚ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਲਈ 6,800 ਕਰੋੜ ਰੁਪਏ ਤੋਂ ਵੱਧ ਰਾਸ਼ੀ ਅਲਾਟ ਕੀਤੀ ਗਈ ਹੈ ਜੋ ਇਸ ਖ਼ਿੱਤੇ ਵੱਲ ਕੇਂਦਰ ਸਰਕਾਰ ਦੇ ਲਗਾਤਾਰ ਧਿਆਨ ਨੂੰ ਦਰਸਾਉਂਦਾ ਹੈ। ਅਰੁਣਾਚਲ ਦੇ ਵਿਕਾਸ ’ਤੇ ਚਾਨਣਾ ਪਾਉਂਦਿਆਂ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਸੂਬੇ ਦਾ ਤਕਰੀਬਨ 79 ਫ਼ੀਸਦ ਹਿੱਸਾ ਜੰਗਲਾਤ ਖੇਤਰ ਹੈ। ਸੂਬਾ ਅਮੀਰ ਜੈਵਿਕ ਵੰਨ-ਸੁਵੰਨਤਾ, ਜੰਗਲਾਂ, ਦਰਿਆਵਾਂ ਅਤੇ ਕੁਦਰਤੀ ਸਰੋਤਾਂ ਨਾਲ ਮਾਲਾਮਾਲ ਹੈ, ਜੋ ਦੇਸ਼ ਦੀ ਵਾਤਾਵਰਨ ਸੁਰੱਖਿਆ ਅਤੇ ਵਾਤਾਵਰਨ ਤਬਦੀਲੀ ਨਾਲ ਨਜਿੱਠਣ ਦੀ ਸਮਰੱਥਾ ਲਈ ਬਹੁਤ ਅਹਿਮ ਹਨ। ਉਪ ਰਾਸ਼ਟਰਪਤੀ ਨੇ ਕਿਹਾ, ‘‘ਅਰੁਣਾਚਲ ਪ੍ਰਦੇਸ਼ ਭਾਰਤ ਦੇ ਭਵਿੱਖ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਸੂਬਾ ਭਾਰਤ ਦੀ ਏਕਤਾ ਦਾ ਅਟੁੱਟ ਅੰਗ ਹੈ। ਅਰੁਣਾਚਲ ਪ੍ਰਦੇਸ਼ ਦਾ ਵਿਕਾਸ ਭਾਰਤ ਦੀ ਤਰੱਕੀ ਨਾਲ ਜੁੜਿਆ ਹੋਇਆ ਹੈ।’’

Advertisement

Advertisement
×