ਈਟਾਨਗਰ, 14 ਜੁਲਾਈ
ਅਰੁਣਾਚਲ ਪ੍ਰਦੇਸ਼ ਦੀ ਪੁਲੀਸ ਨੇ ਭਾਜਪਾ ਦੇ ਇਕ ਵਿਧਾਇਕ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਵਿਧਾਇਕ ’ਤੇ ਆਪਣੀ ਰਿਹਾਇਸ਼ ’ਤੇ ਮਹਿਲਾ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਹੈ। ਪੀੜਤ ਮਹਿਲਾ ਨੇ ਮੰਗਲਵਾਰ ਨੂੰ ਮਾਮਲੇ ਬਾਰੇ ਸ਼ਿਕਾਇਤ ਕੀਤੀ ਸੀ ਤੇ ਵੀਰਵਾਰ ਨੂੰ ਮਹਿਲਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਕੇਸ ਬਾਰੇ ਹੋਰ ਵੇਰਵੇ ਦੇਣ ਤੋਂ ਇਨਕਾਰ ਕੀਤਾ ਹੈ ਤੇ ਜਾਂਚ ਜਾਰੀ ਹੈ। ਇਸੇ ਦੌਰਾਨ ਅਰੁਣਾਚਲ ਪ੍ਰਦੇਸ਼ ਮਹਿਲਾ ਆਯੋਗ ਨੇ ਕੇਸ ਦੀ ਮੌਜੂਦਾ ਸਥਿਤੀ ਬਾਰੇ ਪੁਲੀਸ ਤੋਂ ਰਿਪੋਰਟ ਤਲਬ ਕੀਤੀ ਹੈ। -ਪੱਤਰ ਪ੍ਰੇਰਕ