DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Arvind Kejriwal ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਐਲਾਨ

ੲੀ20 ਦੇ ਸਮਰਥਨ ਵਾਲੇ ਅਧਿਐਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

ਈ20 ਪੈਟਰੋਲ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਉਹ ਔਨਲਾਈਨ ਮੁਹਿੰਮ ਰਾਹੀਂ ਇਕੱਠੀ ਹੋਈ ਦੋ ਲੱਖ ਦਸਤਖ਼ਤਾਂ ਵਾਲੀ ਪਟੀਸ਼ਨ ਸੌਂਪਣ ਲਈ 4 ਅਗਸਤ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ। ਇੱਥੇ ਕਾਂਸਟੀਟਿਊਸ਼ਨ ਕਲੱਬ ਆਫ ਇੰਡੀਆ ਵਿੱਚ ‘ਈ20 ਖ਼ਿਲਾਫ਼ ਕੌਮੀ ਟਾਊਨ ਹਾਲ’ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਦੁਪਹਿਰ 12:00 ਵਜੇ 100 ਵਾਲੰਟੀਅਰਾਂ ਨਾਲ ਮਾਰਚ ਸ਼ੁਰੂ ਕਰਨਗੇ। ‘ਆਪ’ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਉਨ੍ਹਾਂ ਨਾਲ ਜਾਣ ਦੇ ਇੱਛੁਕ ਹਨ ਕਿ ਉਹ ਸੋਸ਼ਲ ਮੀਡੀਆ ਰਾਹੀਂ ਸੂਚਿਤ ਕਰਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਉੱਥੋਂ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿੱਥੋਂ ਤੱਕ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ‘ਇਜਾਜ਼ਤ’ ਦਿੱਤੀ ਗਈ ਸੀ। ਉਨ੍ਹਾਂ ਕੇਂਦਰ ਨੂੰ ਉਸ ਅਧਿਐਨ ਨੂੰ ਜਨਤਕ ਕਰਨ ਦੀ ਵੀ ਅਪੀਲ ਕੀਤੀ, ਜਿਸ ਦਾ ਹਵਾਲਾ ਉਹ ਈ20 ਬਾਲਣ ਦੀ ਵਰਤੋਂ ਦਾ ਸਮਰਥਨ ਕਰਨ ਲਈ ਦੇ ਰਹੇ ਹਨ। ‘ਆਪ’ ਸੁਪਰੀਮੋ ਨੇ ਕਿਹਾ, ‘‘ਕੇਂਦਰ ਦਾ ਕਹਿਣਾ ਹੈ ਕਿ ਅਧਿਐਨ ਕੀਤੇ ਗਏ ਹਨ ਅਤੇ ਈ20 ਵਾਹਨਾਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਮੈਂ ਚਾਹੁੰਦਾ ਹਾਂ ਕਿ ਉਹ ਉਸ ਅਧਿਐਨ ਰਿਪੋਰਟ ਨੂੰ ਸਾਂਝਾ ਕਰਨ।’’ ਕੇਜਰੀਵਾਲ ਨੇ ਕਿਹਾ ਕਿ ਈ20 ਪੈਟਰੋਲ ਖ਼ਿਲਾਫ਼ ਲੋਕਾਂ ਦਾ ਗੁੱਸਾ ਵਧ ਰਿਹਾ ਹੈ। ਸਰਕਾਰ ਅਜਿਹੀ ਕੋਈ ਰਿਪੋਰਟ ਪੇਸ਼ ਕਰਨ ਵਿੱਚ ਅਸਮਰੱਥ ਹੈ, ਜੋ ਇਹ ਸਾਬਤ ਕਰੇ ਕਿ ਈ20 ਪੈਟਰੋਲ ਸੁਰੱਖਿਅਤ ਹੈ।

ਉਨ੍ਹਾਂ ਦੇਸ਼ ਵਾਸੀਆਂ ਵੱਲੋਂ ਕੇਂਦਰ ਸਰਕਾਰ ਨੂੰ ਤਿੰਨਾਂ ਮੰਗਾਂ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪਾਂ ਨੂੰ ਈ20 ਅਤੇ ਸ਼ੁੱਧ ਪੈਟਰੋਲ ਦਾ ਵਿਕਲਪ ਦੇਣਾ ਚਾਹੀਦਾ ਹੈ। ਈ20 ਸ਼ੁੱਧ ਪੈਟਰੋਲ ਨਾਲੋਂ ਸਸਤਾ ਹੋਣਾ ਚਾਹੀਦਾ ਹੈ। ਪੈਟਰੋਲ ਦੀਆਂ ਕੀਮਤਾਂ 84 ਰੁਪਏ ਪ੍ਰਤੀ ਲਿਟਰ ਤੋਂ ਘੱਟ ਹੋਣੀਆਂ ਚਾਹੀਦੀਆਂ ਹਨ।

Advertisement

ਈ20 ਦੇ ਨੁਕਸਾਨਾਂ ਨੂੰ ਦਰਸਾਉਂਦਾ ਪ੍ਰੋਗਰਾਮ ਕਰਵਾਇਆ

‘ਕੌਨ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਕਰਵਾਏ ਈ20 ਦੇ ਨੁਕਸਾਨਾਂ ਨੂੰ ਦਰਸਾਉਣ ਲਈ ਕਰਵਾਏ ਸਮਾਗਮ ਵਿੱਚ ਕਲਾਕਾਰ ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਦੀ ਆਵਾਜ਼ ਦੀ ਨਕਲ ਕਰ ਕੇ ਕੇਜਰੀਵਾਲ ਦੇ ਸਵਾਲਾਂ ਦੇ ਜਵਾਬ ਦਿੱਤੇ। ਸਟੇਜ ’ਤੇ ਅਰਵਿੰਦ ਕੇਜਰੀਵਾਲ ਅਤੇ ਸ਼ਿਆਮ ਰੰਗੀਲਾ ਮੌਜੂਦ ਸਨ। ਕੇਜਰੀਵਾਲ ਨੇ ਕਲਾਕਾਰ ਤੋਂ ਕੱਲ੍ਹ ਰਾਤ ਦੀ ਉਸ ਵੀਡੀਓ ਬਾਰੇ ਵੀ ਸਵਾਲ ਕੀਤੇ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਵਾਲਿਆਂ ਨੂੰ ਮੁਆਫ਼ ਕਰ ਦਿੱਤਾ ਸੀ। ਸਮਾਗਮ ਵਿੱਚ ਵਿਦਿਆਰਥੀਆਂ ਨੇ ਈ20 ਦੇ ਨੁਕਾਨਾਂ ਨੂੰ ਦਰਸਾਉਂਦਾ ਨਾਟਕ ਖੇਡਿਆ। ਇਸ ਮੌਕੇ ਇੱਕ ਕਾਰ ਦੇ ਬੋਨਟ ਨੂੰ ਖੋਲ੍ਹਿਆ ਗਿਆ ਅਤੇ ਹਾਰ ਪਹਿਨਾਏ ਗਏ। ਦਰਸ਼ਕ ਕਾਰ ਨੂੰ ਸ਼ਰਧਾਂਜਲੀ ਦੇ ਰਹੇ ਸਨ।

Advertisement

Advertisement
×