ਨਵੀਂ ਦਿੱਲੀ, 25 ਫਰਵਰੀ
ਦਿੱਲੀ ਸਰਕਾਰ ਦੇ ਸੂਤਰਾਂ ਨੇ ਵੀਰਵਾਰ ਨੂੰ ਕਥਿਤ ਦੋਸ਼ ਲਾਇਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਛਤਰੀ ’ਚ ਕਟੌਤੀ ਕੀਤੀ ਗਈ ਹੈ। ਜਦਕਿ ਕੇਂਦਰ ਸਰਕਾਰ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇੱਕ ਸੂਤਰ ਨੇ ਦਾਅਵਾ ਕੀਤਾ ਕਿ ਭਾਜਪਾ ਲੀਡਰਸ਼ਿਪ ਵੱਲੋਂ ਇਹ ਕਾਰਵਾਈ ਗੁਜਰਾਤ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਮਗਰੋਂ ਕੀਤੀ ਗਈ। ਸੂਤਰ ਮੁਤਾਬਕ ਸ੍ਰੀ ਕੇਜਰੀਵਾਲ ਦੀ ਸੁਰੱਖਿਆ ’ਚ ਤਾਇਨਾਤ ਦਿੱਲੀ ਪੁਲੀਸ ਦੇ ਕਮਾਂਡੋਜ਼ ਦੀ ਗਿਣਤੀ ਹੁਣ ਸਿਰਫ ਦੋ ਰਹਿ ਗਈ ਹੈ, ਜਦਕਿ ਪਹਿਲਾਂ ਛੇ ਕਮਾਡੋਂ ਤਾਇਨਾਤ ਸਨ। ਹਾਲਾਂਕਿ ਦੂਜੇ ਪਾਸੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ। -ਪੀਟੀਆਈ