ਆਰੀਅਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ; ਭਲਕੇ ਮੁੜ ਹੋਵੇਗੀ ਸੁਣਵਾਈ

ਆਰੀਅਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ; ਭਲਕੇ ਮੁੜ ਹੋਵੇਗੀ ਸੁਣਵਾਈ

ਮੁੰਬਈ, 27 ਅਕਤੂਬਰ

ਕਰੂਜ਼ ਡਰੱਗਜ਼ ਮਾਮਲੇ ਵਿੱਚ ਆਰੀਅਨ ਖਾਨ ਨੂੰ ਬੁੱਧਵਾਰ ਨੂੰ ਵੀ ਜ਼ਮਾਨਤ ਨਹੀਂ ਮਿਲੀ। ਬੰਬੇ ਹਾਈ ਕੋਰਟ ਵੱਲੋਂ ਹੁਣ ਇਸ ਕੇਸ ਬਾਰੇ ਵੀਰਵਾਰ ਨੂੰ ਦੁਪਹਿਰ ਤੱਕ ਸੁਣਵਾਈ ਕੀਤੀ ਜਾਵੇਗੀ। ਹਾਈ ਕੋਰਟ ਵਿੱਚ ਆਰੀਅਨ ਦੇ ਵਕੀਲ ਤੇ ਸਾਬਕਾ ਅਟਾਰਨੀ ਜਨਰਲ ਮੁਕੁਲ ਰੋਹਤਗੀ ਨੇ ਆਰੀਅਨ ਦੇ ਗ੍ਰਿਫਤਾਰੀ ਪੱਤਰ ਨੂੰ ਮੁੜ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਆਰੀਅਨ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਦੀ ਸੁਣਵਾਈ ਦੌਰਾਨ ਮੁਲਜ਼ਮ ਅਰਬਾਜ਼ ਮਰਚੈਂਟ ਦੇ ਵਕੀਲ ਅਮਿਤ ਦੇਸਾਈ ਨੇ ਵੀ ਦਲੀਲਾਂ ਪੇਸ਼ ਕੀਤੀਆਂ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ ਐੱਨਸੀਬੀ ਨੇ ਕਿਹਾ ਸੀ ਕਿ ਆਰੀਅਨ ਨੂੰ ਜੇਕਰ ਜ਼ਮਾਨਤ ਮਿਲੀ ਤਾਂ ਉਹ ਜੇਲ੍ਹ ਵਿੱਚੋਂ ਬਾਹਰ ਆ ਕੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਆਰੀਅਨ ਦੇ ਵਕੀਲ ਰੋਹਤਗੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਆਰੀਅਨ ਨੂੰ ਬੇਕਸੂਰ ਦੱਸਿਆ। ਜ਼ਿਕਰਯੋਗ ਹੈ ਕਿ ਕਰੂਜ਼ ਡਰੱਗਜ਼ ਮਾਮਲੇ ਵਿੱਚ ਸ਼ਾਹਰੁੱਖ ਖ਼ਾਨ ਦੇ ਪੁੱਤ ਆਰੀਅਨ ਖਾਨ ਸਣੇ ਅਰਬਾਜ਼ ਮਰਚੈਂਟ ਤੇ ਮੁਨਮੁਨ ਧਮੀਚਾ ਦੀ ਜ਼ਮਾਨਤ ਅਰਜ਼ੀਆਂ ’ਤੇ ਅੱਜ ਸੁਣਵਾਈ ਅਧੂਰੀ ਰਹੀ ਤੇ ਇਸ ਮਾਮਲੇ ’ਤੇ ਬੰਬੇ ਹਾਈ ਕੋਰਟ ਵਿੱਚ ਸੁਣਵਾਈ ਵੀਰਵਾਰ ਨੂੰ ਵੀ ਜਾਰੀ ਰਹੇਗੀ। ਵੀਰਵਾਰ ਨੂੰ ਐੱਨਸੀਬੀ ਦੀ ਪ੍ਰਤੀਨਿਧਤਾ ਕਰਨ ਵਾਲੇ ਐਡੀਸ਼ਨਲ ਸੌਲੀਸਿਟਰ ਜਨਰਲ ਅਨਿਲ ਸਿੰਘ ਇਸ ਕੇਸ ਬਾਰੇ ਐੱਨਸੀਬੀ ਦਾ ਪੱਖ ਰੱਖਣਗੇ। -ਏੇਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All