DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asaram rape case: ਸੁਪਰੀਮ ਕੋਰਟ ਵੱਲੋਂ ਆਸਾਰਾਮ ਦੀ ਅਪੀਲ ’ਤੇ ਸੁਣਵਾਈ ਲਈ 17 ਨਵੰਬਰ ਦੀ ਤਾਰੀਖ਼ ਤੈਅ

ਸੁਪਰੀਮ ਕੋਰਟ ਨੇ ਰਾਜਸਥਾਨ ਵਿੱਚ ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਆਸਾਰਾਮ ਵੱਲੋਂ ਦਾਇਰ ਅਪੀਲ 'ਤੇ ਸੁਣਵਾਈ ਲਈ 17 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਕੇ. ਵਿਨੋਦ ਚੰਦਰਨ ਦੇ...

  • fb
  • twitter
  • whatsapp
  • whatsapp
featured-img featured-img
ਆਸਾਰਾਮ ਬਾਪੂ ਦੀ ਫਾਈਲ ਫੋਟੋ।
Advertisement

ਸੁਪਰੀਮ ਕੋਰਟ ਨੇ ਰਾਜਸਥਾਨ ਵਿੱਚ ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਆਸਾਰਾਮ ਵੱਲੋਂ ਦਾਇਰ ਅਪੀਲ 'ਤੇ ਸੁਣਵਾਈ ਲਈ 17 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਵੱਲੋਂ ਦਿੱਤੀ ਗਈ 20 ਦਿਨਾਂ ਦੀ ਪੈਰੋਲ ਦੀ ਮਿਆਦ 27 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਅਤੇ ਉਸ ਦੇ ਆਤਮਸਮਰਪਣ (ਸਰੈਂਡਰ) ਕਰਨ ਤੋਂ ਬਾਅਦ ਹੀ ਅਦਾਲਤ ਇਸ ਅਪੀਲ 'ਤੇ ਅੱਗੇ ਸੁਣਵਾਈ ਕਰੇਗੀ। ਅਦਾਲਤ ਨੇ ਟ੍ਰਾਇਲ ਕੋਰਟ ਦੇ ਸਾਰੇ ਡਿਜੀਟਲ ਅਤੇ ਭੌਤਿਕ ਰਿਕਾਰਡ ਵੀ ਤਲਬ ਕੀਤੇ ਹਨ।

ਇਸੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਗੁਜਰਾਤ ਦੇ 2013 ਗਾਂਧੀਨਗਰ ਜਬਰ-ਜਨਾਹ ਕੇਸ ਵਿੱਚ ਬੀਮਾਰ ਪਤਨੀ ਨੂੰ ਮਿਲਣ ਲਈ ਅੰਤਰਿਮ ਜ਼ਮਾਨਤ ਮੰਗਣ ਵਾਲੀ ਅਰਜ਼ੀ ਉੱਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਆਸਾਰਾਮ ਦੇ ਵਕੀਲ ਨੇ ਇਹ ਅਰਜ਼ੀ ਵਾਪਸ ਲੈ ਲਈ। ਸੁਣਵਾਈ ਦੀ ਸ਼ੁਰੂਆਤ 'ਚ ਆਸਾਰਾਮ ਦੇ ਵਕੀਲ ਸਿਧਾਰਥ ਦਵੇ ਨੇ ਬੈਂਚ ਨੂੰ ਦੱਸਿਆ ਕਿ ਮੰਗਲਵਾਰ ਰਾਤ 85 ਸਾਲਾ ਆਸਾਰਾਮ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਆਈ.ਸੀ.ਯੂ. ਵਿੱਚ ਭਰਤੀ ਕਰਵਾਇਆ ਗਿਆ ਹੈ।

Advertisement

ਬਹਿਸ ਦੌਰਾਨ ਆਸਾਰਾਮ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਸ ਦੇ ਮੁਵੱਕਿਲ 'ਤੇ ਆਈ.ਪੀ.ਸੀ. ਦੀ ਧਾਰਾ 376 (ਜਬਰ-ਜਨਾਹ) ਦਾ ਦੋਸ਼ ਨਹੀਂ ਬਣਦਾ, ਜਿਸ 'ਤੇ ਜਸਟਿਸ ਪਾਰਦੀਵਾਲਾ ਨੇ ਆਖਿਆ ਕਿ ਜੇ ਵਕੀਲ ਅਦਾਲਤ ਨੂੰ ਇਹ ਸਮਝਾ ਸਕਦੇ ਹਨ ਕਿ ਕਿਸੇ ਕਾਨੂੰਨੀ ਖ਼ਾਮੀ ਕਾਰਨ ਪੂਰੀ ਸਜ਼ਾ ਰੱਦ ਹੁੰਦੀ ਹੈ, ਤਾਂ ਹੀ ਇਸ 'ਤੇ ਵਿਚਾਰ ਕੀਤਾ ਜਾਵੇਗਾ।

Advertisement

ਦੱਸਣਯੋਗ ਹੈ ਕਿ ਆਸਾਰਾਮ ਨੂੰ ਜੋਧਪੁਰ ਆਸ਼ਰਮ ਵਿੱਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 2018 ਵਿੱਚ ਅਤੇ ਅਹਿਮਦਾਬਾਦ ਆਸ਼ਰਮ ਵਿੱਚ ਮਹਿਲਾ ਸ਼ਰਧਾਲੂ ਨਾਲ ਬਾਰ-ਬਾਰ ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ 2023 ਵਿੱਚ ਗਾਂਧੀਨਗਰ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

Advertisement
×