ਆਸਾਰਾਮ ਵੱਲੋਂ ਜੋਧਪੁਰ ਜੇਲ੍ਹ ’ਚ ਆਤਮ-ਸਮਰਪਣ
ਰਾਜਸਥਾਨ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੇ ਅੱਜ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। 84 ਸਾਲਾ ਆਸਾਰਾਮ ਨੂੰ...
Advertisement
ਰਾਜਸਥਾਨ ਹਾਈ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੇ ਅੱਜ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। 84 ਸਾਲਾ ਆਸਾਰਾਮ ਨੂੰ ਇਸ ਸਾਲ 7 ਜਨਵਰੀ ਨੂੰ ਸਿਹਤ ਕਾਰਨਾਂ ਕਰਕੇ ਪਹਿਲੀ ਵਾਰ ਜ਼ਮਾਨਤ ਮਿਲੀ ਸੀ। ਜਸਟਿਸ ਦਿਨੇਸ਼ ਮਹਿਤਾ ਅਤੇ ਵਿਨੀਤ ਕੁਮਾਰ ਮਾਥੁਰ ਦੇ ਬੈਂਚ ਨੇ 27 ਅਗਸਤ ਨੂੰ ਸੁਣਵਾਈ ਦੌਰਾਨ ਆਸਾਰਾਮ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਹਿਮਦਾਬਾਦ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੇ ਮੈਡੀਕਲ ਬੋਰਡ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਅਦਾਲਤ ਨੇ ਕਿਹਾ ਕਿ ਆਸਾਰਾਮ ਦੀ ਸਿਹਤ ਸਥਿਰ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਹੋਣ ਜਾਂ ਨਿਰੰਤਰ ਡਾਕਟਰੀ ਦੇਖਭਾਲ ਦੀ ਲੋੜ ਨਹੀਂ ਹੈ।
Advertisement
Advertisement
×