ਨਵੀਂ ਦਿੱਲੀ, 18 ਅਗਸਤ ਸ੍ਰੀ ਅਸ਼ੋਕ ਲਵਾਸਾ ਨੇ ਮੰਗਲਵਾਰ ਨੂੰ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਜਲਦੀ ਹੀ ਏਸ਼ੀਅਨ ਵਿਕਾਸ ਬੈਂਕ ਵਿੱਚ ਉਪ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਸ੍ਰੀ ਲਵਾਸਾ ਚੋਣ ਕਮਿਸ਼ਨ ਦੇ ਮੁਖੀ ਬਣਨ ਦੀ ਦੌੜ ਵਿੱਚ ਸਭ ਤੋਂ ਅੱਗੇ ਸਨ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਭਵਨ ਭੇਜ ਦਿੱਤਾ ਹੈ ਅਤੇ 31 ਅਗਸਤ ਤੋਂ ਉਨ੍ਹਾਂ ਨੂੰ ਫਾਰਗ ਕਰਨ ਦੀ ਬੇਨਤੀ ਕੀਤੀ ਹੈ। ਉਹ ਸਤੰਬਰ ਵਿਚ ਫਿਲਪੀਨਜ਼ ਸਥਿਤ ਏਡੀਬੀ ਵਿਚ ਨਵੀਂ ਜ਼ਿੰਮੇਵਾਰੀ ਸੰਭਾਲਣਗੇ।