ASI killed, another cop injured after being hit by speedy vehicle in J&K's Samba ਸਾਂਬਾ ਵਿੱਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਏਐੱਸਆਈ ਦੀ ਮੌਤ, ਇੱਕ ਮੁਲਾਜ਼ਮ ਜ਼ਖਮੀ
ਸਾਂਬਾ/ਜੰਮੂ, 25 ਮਈ
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਇੱਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਏਐਸਆਈ ਯੋਗਰਾਜ ਸਿੰਘ ਨੇ ਆਪਣੀ ਟੀਮ ਨਾਲ ਸਪਵਾਲ ਖੇਤਰ ਦੇ ਪੁਲਪੁਰ ਵਿਖੇ ਸਰਹੱਦੀ ਸੜਕ ’ਤੇ ਨਾਕਾ ਲਾਇਆ ਹੋਇਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਟੀਮ ਨੇ ਤੜਕੇ ਸਵਾ ਚਾਰ ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਦੇ ਡਰਾਈਵਰ ਨੇ ਬੈਰੀਕੇਡ ਤੋੜਦਿਆਂ ਅਤੇ ਵਾਹਨ ਨਾਲ ਪੁਲੀਸ ਵਾਲਿਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਏਐੱਸਆਈ ਯੋਗਰਾਜ ਸਿੰਘ ਅਤੇ ਇੱਕ ਹੋਰ ਪੁਲੀਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਯੋਗਰਾਜ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਵਾਹਨ ਨੂੰ ਜ਼ਬਤ ਕੀਤਾ ਗਿਆ ਹੈ ਜਦੋਂਕਿ ਮੁਲਜ਼ਮ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਵਾਹਨ ਨੇੜਲੇ ਇਲਾਕੇ ਵਿੱਚ ਖੜ੍ਹਾ ਮਿਲਿਆ ਸੀ। -ਪੀਟੀਆਈ