ਆਸਾਮ: ਬ੍ਰਹਮਪੁੱਤਰ ਨਦੀ ’ਚ ਕਿਸ਼ਤੀ ਪਲਟੀ : The Tribune India

ਆਸਾਮ: ਬ੍ਰਹਮਪੁੱਤਰ ਨਦੀ ’ਚ ਕਿਸ਼ਤੀ ਪਲਟੀ

ਆਸਾਮ: ਬ੍ਰਹਮਪੁੱਤਰ ਨਦੀ ’ਚ ਕਿਸ਼ਤੀ ਪਲਟੀ

ਬ੍ਰਹਮਪੁੱਤਰ ਨਦੀ ਵਿੱਚ ਕਿਸ਼ਤੀ ਡੁੱਬਣ ਕਾਰਨ ਲਾਪਤਾ ਲੋਕਾਂ ਦੀ ਭਾਲ ਕਰਦੇ ਹੋਏ ਬਚਾਅ ਕਰਮੀ। -ਫੋਟੋ: ਪੀਟੀਆਈ

ਧੁਬਰੀ (ਆਸਾਮ), 29 ਸਤੰਬਰ

ਆਸਾਮ ਦੇ ਧੁਬਰੀ ਜ਼ਿਲ੍ਹੇ ਵਿੱਚ ਅੱਜ ਬ੍ਰਹਮਪੁੱਤਰ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਲੋਕਾਂ ਵਿੱਚੋਂ 27 ਜਣਿਆਂ ਨੂੰ ਬਚਾਅ ਲਿਆ ਗਿਆ ਹੈ ਜਦਕਿ ਇੱਕ ਵਿਅਕਤੀ ਹਾਲੇ ਵੀ ਲਾਪਤਾ ਹੈ। ਡਿਪਟੀ ਕਮਿਸ਼ਨਰ ਅਨਬਾਮੁਥਨ ਐੱਮ.ਪੀ. ਨੇ ਦੱਸਿਆ ਕਿ ਕਿਸ਼ਤੀ ਵਿੱਚ 28 ਜਣੇ ਸਵਾਰ ਸਨ। ਐੱਸਡੀਆਰਐੱਫ ਅਤੇ ਸਥਾਨਕ ਲੋਕਾਂ ਵੱਲੋਂ ਹੁਣ ਤੱਕ ਦੋ ਵਿਦਿਆਰਥੀਆਂ ਸਣੇ 27 ਜਣਿਆਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਬੀਐੱਸਐੱਫ ਜਵਾਨਾਂ ਦੀ ਮਦਦ ਨਾਲ ਸਰਚ ਮੁਹਿੰਮ ਜਾਰੀ ਹੈ। ਉਨ੍ਹਾਂ ਮੁਤਾਬਕ ਧੁਬਰੀ ਕਸਬੇ ਤੋਂ ਲਗਪਗ 3 ਕਿਲੋਮੀਟਰ ਦੂਰ ਭਾਸ਼ਨੀਰ ਇਲਾਕੇ ਵਿੱਚ ਕਿਸ਼ਤੀ ਇੱਕ ਪੁਲ ਦੇ ਥੰਮ ਨਾਲ ਟਕਰਾਉਣ ਕਾਰਨ ਪਲਟ ਗਈ। ਉਨ੍ਹਾਂ ਦੱਸਿਆ ਕਿ ਕਿਸ਼ਤੀ ਦਾ ਪਤਾ ਲੱਗ ਗਿਆ ਹੈ ਜਿਸ ਨੂੰ ਕਰੇਨਾਂ ਦੀ ਮਦਦ ਨਾਲ ਨਦੀ ਵਿੱਚੋਂ ਕੱਢਿਆ ਜਾ ਰਿਹਾ ਹੈ। ਅਨਬਾਮੁਥਨ ਨੇ ਦੱਸਿਆ ਕਿ ਬਚਾਏ ਗੲੇ ਲੋਕਾਂ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਹਿਲਾਂ ਇੱਕ ਅਧਿਕਾਰੀ ਨੇ ਕਿਹਾ ਸੀ ਕਿ ਕਿਸ਼ਤੀ ਵਿੱਚ ਕਈ ਸਕੂਲੀ ਵਿਦਿਆਰਥੀ ਸਵਾਰ ਸਨ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਕਿਸ਼ਤੀ ਵਿੱਚ ਲੱਗਪਗ 100 ਯਾਤਰੀ ਸਵਾਰ ਸਨ ਅਤੇ ਉਸ ਵਿੱਚ 10 ਮੋਟਰਸਾਈਕਲ ਵੀ ਲੱਦੇ ਹੋਏ ਸਨ। ਡੀਸੀ ਨੇ ਦੱਸਿਆ ਕਿ ਉਹ ਕਿਸ਼ਤੀ ਵਿੱਚ ਮੋਟਰਸਾਈਕਲ ਲੱਦੇ ਹੋਣ ਬਾਰੇ ਜਾਂਚ ਕਰ ਰਹੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All