ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਸਾਮ: ਹੜ੍ਹਾਂ ਕਾਰਨ ਸਥਿਤੀ ਗੰਭੀਰ, ਕਈ ਹਿੱਸਿਆਂ 'ਚ ਪਾਣੀ ਦਾ ਪੱਧਰ ਘਟਿਆ

ਗੁਹਾਟੀ, 13 ਜੁਲਾਈ ਅਸਾਮ ਵਿਚ ਹੜ੍ਹ ਕਾਰਨ ਸ਼ਨੀਵਾਰ ਤੱਕ ਵੀ ਸਥਿਤੀ ਗੰਭੀਰ ਬਣੀ ਹੋਈ ਹੈ, ਹਾਲਾਂਕਿ ਕਈ ਹਿੱਸਿਆਂ ਵਿਚ ਪਾਣੀ ਦਾ ਪੱਧਰ ਘਟਣ ਲੱਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈਣ ਦੀ...
File Photo PTI
Advertisement

ਗੁਹਾਟੀ, 13 ਜੁਲਾਈ

ਅਸਾਮ ਵਿਚ ਹੜ੍ਹ ਕਾਰਨ ਸ਼ਨੀਵਾਰ ਤੱਕ ਵੀ ਸਥਿਤੀ ਗੰਭੀਰ ਬਣੀ ਹੋਈ ਹੈ, ਹਾਲਾਂਕਿ ਕਈ ਹਿੱਸਿਆਂ ਵਿਚ ਪਾਣੀ ਦਾ ਪੱਧਰ ਘਟਣ ਲੱਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੋਕਰਾਝਾੜ ਜ਼ਿਲ੍ਹੇ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਆਫ਼ਤ ਪ੍ਰਬੰਧਨ ਵਿਭਾਗ ਨੇ ਆਪਣੀ ਰਿਪੋਰਟ ਵਿਚ ਦੱਸਿਆ ਹੈ ਕਿ ਸੂਬੇ ਵਿਚ ਹੜ੍ਹ ਕਾਰਨ 7 ਲੋਕਾਂ ਦੀ ਮੌਤ ਹੋਈ ਹੈ ਅਤੇ 23 ਜ਼ਿਲਿ੍ਹਆਂ ਦੇ 12.33 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਸਾਮ ਵਿਚ ਇਸ ਵਰ੍ਹੇ ਹੜ੍ਹ, ਬਿਜਲੀ ਡਿੱਗਣ, ਤੁਫਾਨ ਅਤੇ ਮਿੱਟੀ ਖਿਸਕਣ ਕਾਰਨ ਮਰਨ ਵਾਲੇ ਲੋਕਾਂ ਦੀ ਕੁੱਲ ਗਿਣਤੀ 106 ਹੋ ਗਈ ਹੈ। -ਪੀਟੀਆਈ

Advertisement

Advertisement
Tags :
Assam Floods
Show comments