DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਸਾਮ ਸਰਕਾਰ ਵੱਲੋਂ ਸਿੰਗਾਪੁਰ ਨਾਲ ਆਪਸੀ ਕਾਨੂੰਨੀ ਸਹਾਇਤਾ ਸੰਧੀ ਲਾਗੂ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਅਪੀਲ

ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ’ਤੇ ਜਾਂਚ ਜਾਰੀ; ਸਿੰਗਾਪੁਰ ਤੋਂ ਜਾਂਚ ਦੇ ਵੇਰਵੇ ਹਾਸਲ ਕਰੇਗੀ ਅਸਾਮ ਸਰਕਾਰ

  • fb
  • twitter
  • whatsapp
  • whatsapp
Advertisement

Assam govt urges MHA to invoke Mutual Legal Assistance Treaty with Singapore over Zubeen's death ਅਸਾਮ ਸਰਕਾਰ ਨੇ ਦੱਖਣ-ਪੂਰਬੀ ਏਸ਼ਿਆਈ ਦੇਸ਼ ਵਿੱਚ ਗਾਇਕ ਜ਼ੁਬੀਨ ਗਰਗ ਦੀ ਮੌਤ ਦੇ ਸਬੰਧ ਵਿੱਚ ਸਿੰਗਾਪੁਰ ਨਾਲ ਆਪਸੀ ਕਾਨੂੰਨੀ ਸਹਾਇਤਾ ਸੰਧੀ (ਐਮਐਲਏਟੀ) ਲਾਗੂ ਕਰਨ ਲਈ ਗ੍ਰਹਿ ਮੰਤਰਾਲੇ (ਐਮਐਚਏ) ਨੂੰ ਰਸਮੀ ਅਪੀਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਕਿਹਾ ਕਿ ਇਸ ਅਪੀਲ ਤੋਂ ਬਾਅਦ ਸਿੰਗਾਪੁਰ ਦੇ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਨਾਲ ਅਸਾਮ ਸਰਕਾਰ ਨੂੰ ਕੇਸ ਦੇ ਵੇਰਵਿਆਂ ਤੱਕ ਪਹੁੰਚ ਅਤੇ ਮੁਲਜ਼ਮਾਂ ਨੂੰ ਵਾਪਸ ਲਿਆਉਣ ਅਤੇ ਨਿਆਂ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।

ਜ਼ਿਕਰਯੋਗ ਹੈ ਕਿ ਅਸਾਮ ਸਰਕਾਰ ਨੇ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਡੁੱਬਣ ਕਾਰਨ ਜ਼ੁਬੀਨ ਦੀ ਮੌਤ ਦੀ ਜਾਂਚ ਲਈ ਵਿਸ਼ੇਸ਼ ਡੀਜੀਪੀ ਐਮ ਪੀ ਗੁਪਤਾ ਦੀ ਅਗਵਾਈ ਵਿੱਚ 10 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਸੀ। ਇਸ ਸਬੰਧੀ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਅਸਾਮ ਪੁਲੀਸ ਦੇ ਦੋ ਅਧਿਕਾਰੀ ਸਿੰਗਾਪੁਰ ਜਾਣਗੇ।

Advertisement

ਅਸਾਮ ਦੇ ਪੁਲੀਸ ਡਾਇਰੈਕਟਰ ਜਨਰਲ ਹਰਮੀਤ ਸਿੰਘ ਨੇ ਕਿਹਾ ਕਿ ਐਮਐਲਏਟੀ ਪਹਿਲਾਂ ਹੀ ਸਿੰਗਾਪੁਰ ਕੋਲ ਹੈ ਅਤੇ ਹੁਣ ਐਮਐਚਏ ਦੱਖਣ-ਪੂਰਬੀ ਏਸ਼ਿਆਈ ਦੇਸ਼ ਨੂੰ ਜ਼ਰੂਰੀ ਦਸਤਾਵੇਜ਼ ਭੇਜੇਗਾ ਤਾਂ ਕਿ ਉਹ ਜਾਂਚ ਲਈ ਸਿੰਗਾਪੁਰ ਦੇ ਅਧਿਕਾਰੀਆਂ ਦੀ ਮਦਦ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਪੀਟੀਆਈ

Advertisement
×