ਅਸਾਮ: ਅਤਿਵਾਦੀ ਹਮਲੇ ਵਿੱਚ ਤਿੰਨ ਫੌਜੀ ਜ਼ਖਮੀ
ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਕਾਕੋਪਾਥਰ ਇਲਾਕੇ ਵਿੱਚ ਸ਼ੁੱਕਰਵਾਰ ਤੜਕੇ ਅਣਪਛਾਤੇ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਕੈਂਪ ’ਤੇ ਗੋਲੀਬਾਰੀ ਕਰਨ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇੱਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੂੰ...
Advertisement
ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਕਾਕੋਪਾਥਰ ਇਲਾਕੇ ਵਿੱਚ ਸ਼ੁੱਕਰਵਾਰ ਤੜਕੇ ਅਣਪਛਾਤੇ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਕੈਂਪ ’ਤੇ ਗੋਲੀਬਾਰੀ ਕਰਨ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇੱਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਫੌਜ ਅਤੇ ਪੁਲੀਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਫੌਜ ਦੇ ਬੁਲਾਰੇ ਨੇ ਕਿਹਾ, “ਲਗਪਗ 12.30 ਵਜੇ, ਅਣਪਛਾਤੇ ਅਤਿਵਾਦੀਆਂ ਨੇ ਇੱਕ ਚੱਲਦੇ ਵਾਹਨ ਵਿੱਚੋਂ ਕਾਕੋਪਾਥਰ ਕੰਪਨੀ ਦੀ ਲੋਕੇਸ਼ਨ ’ਤੇ ਗੋਲੀਬਾਰੀ ਕੀਤੀ। ਡਿਊਟੀ ’ਤੇ ਤਾਇਨਾਤ ਜਵਾਨਾਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਅਤੇ ਨੇੜਲੇ ਨਾਗਰਿਕ ਘਰਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਸਾਵਧਾਨੀ ਵਰਤੀ।”
Advertisement
ਉਨ੍ਹਾਂ ਕਿਹਾ ਕਿ ਫੌਜ ਦੀ ਜਵਾਬੀ ਕਾਰਵਾਈ ਕਾਰਨ ਅਤਿਵਾਦੀ ਆਟੋਮੈਟਿਕ ਹਥਿਆਰਾਂ ਦੀ ਵਰਤੋਂ ਕਰਕੇ ਗੋਲੀਬਾਰੀ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਬੁਲਾਰੇ ਨੇ ਅੱਗੇ ਕਿਹਾ, “ਤਿੰਨ ਕਰਮਚਾਰੀਆਂ ਨੂੰ ਮਾਮੂਲੀ ਸੱਟਾਂ ਤੋਂ ਇਲਾਵਾ ਕੋਈ ਵੱਡੀ ਸੱਟ ਤੋਂ ਬਚਾਅ ਰਿਹਾ। ਪੁਲੀਸ ਦੇ ਤਾਲਮੇਲ ਨਾਲ ਸਾਂਝੀ ਤਲਾਸ਼ੀ ਲਈ ਜਾ ਰਹੀ ਹੈ।”
Advertisement