ਨਵੀਂ ਦਿੱਲੀ, 13 ਮਈ
ਚੋਣ ਕਮਿਸ਼ਨ ਨੇ ਹਾਲ ਹੀ ’ਚ ਪੰਜ ਰਾਜਾਂ ਦੀਆਂ ਮੁਕੰਮਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਿਲੇ ਤਜਰਬਿਆਂ ਤੇ ਘਾਟਾਂ ਦੀ ਨਿਸ਼ਾਨਦੇਹੀ ਲਈ ਕੋਰ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਬੀਤੇ ਦਿਨੀਂ ਪੱਛਮੀ ਬੰਗਾਲ, ਆਸਾਮ, ਤਾਮਿਲ ਨਾਡੂ, ਕੇਰਲਾ ਤੇ ਪੁਡੂਚੇਰੀ ’ਚ ਵਿਧਾਨ ਸਭਾ ਚੋਣਾਂ ਮੁਕੰਮਲ ਹੋਈਆਂ ਹਨ। ਕੋਰ ਕਮੇਟੀ ਚੋਣ ਕਮਿਸ਼ਨ ਦੀਆਂ ਘਾਟਾਂ ਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਣ ਲਈ ਜਾਰੀ ਨਿਰਦੇਸਾਂ ਦੀ ਪਾਲਣਾ ਵਿੱਚ ਰਹਿ ਗਏ ਪੱਖਿਆਂ ਦੀ ਜਾਂਚ ਕਰੇਗੀ। ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਕਮੇਟੀ ਕਾਨੂੰਨੀ ਤੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਗੌਰ ਕਰੇਗੀ। -ਏਜੰਸੀ