ਮੁੰਬਈ, 26 ਜੁਲਾਈ
ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏਟੀਐੱਸ) ਨੇ ਦਹਿਸ਼ਤੀ ਜਥੇਬੰਦੀ ਬੱਬਰ ਖ਼ਾਲਸਾ ਨਾਲ ਕਥਿਤ ਤੌਰ ’ਤੇ ਸਬੰਧਤ ਇੱਕ 30 ਸਾਲਾ ਵਿਅਕਤੀ ਨੂੰ ਪੰਜਾਬ ਦੀ ਇੱਕ ਜੇਲ੍ਹ ’ਚੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦਿਲਪ੍ਰੀਤ ਸਿੰਘ ਓਮਕਾਰ ਸਿੰਘ ਢਾਹਾਂ ਨੂੰ ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਅਗਸਤ 2016 ਵਿੱਚ ਕੇਂਦਰੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਕੇਸ ਦਾ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ਼ ਰਿੰਦਾ ਫ਼ਰਾਰ ਚੱਲ ਰਿਹਾ ਹੈ ਜਿਸਦੇ ਪਾਕਿਸਤਾਨ ਤੋਂ ਕੰਮ ਕਰਦੇ ਹੋਣ ਦਾ ਖ਼ਦਸ਼ਾ ਹੈ। ਢਾਹਾਂ ਨੂੰ ਭਲਕੇ ਮੁੰਬਈ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। -ਪੀਟੀਆਈ