ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਸ਼ਮੀਰ ਵਿੱਚ ਦਹਿਸ਼ਤੀ ਹਮਲੇ ’ਚ ਦੋ ਜਵਾਨ ਸ਼ਹੀਦ; ਦੋ ਕੁਲੀਆਂ ਦੀ ਵੀ ਮੌਤ

ਫੌਜ ਵੱਲੋਂ ਗੁਲਮਰਗ ਵਿੱਚ ਤਲਾਸ਼ੀ ਮੁਹਿੰਮ ਜਾਰੀ
Advertisement

ਸ੍ਰੀਨਗਰ, 24 ਅਕਤੂਬਰ

Terrorist Attack: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਦਹਿਸ਼ਤੀ ਹਮਲੇ ਵਿਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਦੋ ਕੁਲੀ ਵੀ ਮਾਰੇ ਗਏ। ਇਹ ਮੰਨਿਆ ਜਾ ਰਿਹਾ ਹੈ ਕਿ ਦਹਿਸ਼ਤਗਰਦਾਂ ਨੇ ਇਹ ਹਮਲਾ ਅਸਲ ਕੰਟਰੋਲ ਰੇਖਾ ਨੇੜੇ ਉਸ ਵੇਲੇ ਕੀਤਾ ਜਦੋਂ ਉਹ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ ਵਿਚ ਦਾਖਲ ਹੋਏ। ਮਾਰੇ ਗਏ ਸੁਰੱਖਿਆ ਬਲ 18 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਦੱਸੇ ਜਾ ਰਹੇ ਹਨ।

Advertisement

ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਹਮਲਾ ਕੀਤਾ ਤੇ ਇਸ ਹਮਲੇ ਵਿਚ ਸੱਤ ਜਵਾਨ ਜ਼ਖ਼ਮੀ ਹੋਏ ਸਨ ਜਿਨ੍ਹਾਂ ਨੂੰ ਸ੍ਰੀਨਗਰ ਦੇ 92 ਬੇਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤੇ ਇਨ੍ਹਾਂ ਵਿਚੋਂ ਦੋ ਜਵਾਨਾਂ ਦੀ ਮੌਤ ਹੋ ਗਈ। ਇਹ ਪਤਾ ਲੱਗਿਆ ਹੈ ਕਿ ਤਿੰਨ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਚਲਾਈ।

Advertisement
Show comments