ਰਾਏ ਬਰੇਲੀ, 29 ਜੂਨ
ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਰਦੂ ਦੇ ਪ੍ਰਸਿੱਧ ਕਵੀ ਮੁਨੱਵਰ ਰਾਣਾ ਦੇ ਪੁੱਤਰ ਤਬਰੇਜ਼ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਉਨ੍ਹਾਂ ਦਾ ਬਚਾਅ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਵਾਪਰੀ। ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ ਸ਼ਹਿਰ ਦੇ ਤ੍ਰਿਪੁਲਾ ਖੇਤਰ ਵਿੱਚ ਇੱਕ ਪੈਟਰੋਲ ਪੰਪ ਨੇੜੇ ਤਬਰੇਜ਼ ਰਾਣਾ ’ਤੇ ਗੋਲੀਆਂ ਚਲਾਈਆਂ। ਹਮਲਾਵਰਾਂ ਨੇ ਦੋ ਫਾਇਰ ਕੀਤੇ ਅਤੇ ਫ਼ਰਾਰ ਹੋ ਗਏ। ਗੋਲੀਆਂ ਤਬਰੇਜ਼ ਦੀ ਐੱਸਯੂਵੀ ਨੂੰ ਲੱਗੀਆਂ। ਪੁਲੀਸ ਨੇ ਤਬਰੇਜ਼ ਦਾ ਬਿਆਨ ਲੈ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਤਬਰੇਜ਼ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਹਮਲਾਵਰਾਂ ਦੀ ਭਾਲ ਲਈ ਪੁਲੀਸ ਵੱਲੋਂ ਖੇਤਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ ਕਿ ਹਮਲੇ ਦਾ ਕਾਰਨ ਜਾਇਦਾਦ ਦਾ ਝਗੜਾ ਹੋ ਸਕਦਾ ਹੈ। -ਆਈਏਐੱਨਐੱਸ