ਜੰਮੂ: ਕਠੂਆ ਵਿੱਚ ਗੁੱਜਰ ਭਾਈਚਾਰੇ ਦੇ ਲੋਕਾਂ ਵੱਲੋਂ ਪੁਲੀਸ ਟੀਮ ’ਤੇ ਕੀਤੇ ਗਏ ਹਮਲੇ ਕਾਰਨ ਕੁੱਝ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਮੱਗਰ ਖੱਡ ਇਲਾਕੇ ਵਿੱਚ ਅੱਜ ਸਵੇਰੇ ਜਦੋਂ ਸਥਾਨਕ ਪੁਲੀਸ ਟੀਮ ਅਤੇ ਸਪੈਸ਼ਲ ਅਪਰੇਸ਼ਨਜ਼ ਗਰੁੱਪ (ਐੱਸਓਜੀ) ਤਲਾਸ਼ੀ ਮੁਹਿੰਮ ’ਤੇ ਸੀ ਤਾਂ ਕੁੱਝ ਲੋਕਾਂ ਨੇ ਉਨ੍ਹਾਂ ’ਤੇ ਪੱਥਰਾਂ ਅਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਮਗਰੋਂ ਪੁਲੀਸ ਨੇ ਇੱਕ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਹ ਇਲਾਕਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੋਣ ਕਰਕੇ ਵਧੇਰੇ ਸੰਵੇਦਨਸ਼ੀਲ ਹੈ। ਭਾਰਤ ਦੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਹ ਇਲਾਕਾ ਹਾਈ ਅਲਰਟ ’ਤੇ ਹੈ।ਪੁਲੀਸ ਦੇ ਤਰਜਮਾਨ ਨੇ ਦੱਸਿਆ ਕਿ ਲਖਨਪੁਰ ਥਾਣੇ ਦੀ ਪੁਲੀਸ ਤਲਾਸ਼ੀ ਮੁਿਹੰਮ ਚਲਾ ਰਹੀ ਹੈ।